HOME » Top Videos » World
Share whatsapp

ਪਾਕਿਸਤਾਨ ’ਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ, ਸਿੱਧੂ ਨੇ ਇਮਰਾਨ ਖ਼ਾਨ ਨੂੰ ਦਿੱਤਾ ਸਾਰਾ ਕ੍ਰੈਡਿਟ

World | 04:11 PM IST Nov 28, 2018

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ , ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਮੌਜੂਦ ਸਨ। ਦੱਸ ਦਈਏ ਕਿ 26 ਨਵੰਬਰ ਨੂੰ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਅਤੇ ਹੁਣ 28 ਨਵੰਬਰ ਨੂੰ ਪਾਕਿਸਤਾਨ ਵੱਲੋਂ ਨੀਂਹ ਪੱਥਰ ਰੱਖਿਆ ਗਿਆ।

ਨੀਂਹ ਪੱਥਰ ਮੌਕੇ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖ਼ਾਨ ਦੀ ਦਿਆਨਤਦਾਰੀ ਦੇ ਸੋਹਲੇ ਗਾਏ। ਸਿੱਧੂ ਨੇ ਲਾਂਘਾ ਖੋਲ੍ਹਣ ਦਾ ਸਾਰਾ ਸਿਹਰਾ ਇਮਰਾਨ ਖ਼ਾਨ ਨੂੰ ਹੀ ਦਿੱਤਾ। ਇਸ ਮੌਕੇ ਸਿੱਧੂ ਨੇ ਇਮਰਾਨ ਖ਼ਾਨ ਤੋਂ ਇਲਾਵਾ ਕਿਸੇ ਹੋਰ ਦਾ ਨਾਮ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਜਦੋਂ ਵੀ ਕਰਤਾਰਪੁਰ ਲਾਂਘੇ ਦਾ ਜ਼ਿਕਰ ਕੀਤਾ ਜਾਵੇਗਾ, ਖ਼ਾਨ ਸਾਹਬ ਸਭ ਤੋਂ ਪਹਿਲਾਂ ਤੁਹਾਡਾ ਹੀ ਨਾਮ ਆਵੇਗਾ। ਉਨ੍ਹਾਂ ਕਿਹਾ ਕਿ ਇਹ ਕਿਵੇਂ ਹੋ ਗਿਆ ਜੋ 71 ਸਾਲਾਂ ਵਿਚ ਨਹੀਂ ਹੋਇਆ, ਉਹ 3 ਮਹੀਨਿਆਂ ਵਿਚ ਹੋ ਗਿਆ। ਉਨ੍ਹਾਂ ਕਿਹਾ ਕਿ ਬੰਦਾ ਉਹ ਚੰਗਾ, ਜਿਹੜਾ ਵਚਨ ਦਾ ਪੱਕਾ ਤੇ ਔਰਤ ਉਹ ਹੁੰਦੀ ਜਿਹਦੀਆਂ ਅੱਖਾਂ ਵਿਚ ਸ਼ਰਮ ਹੋਵੇ। ਉਨ੍ਹਾਂ ਕਿਹਾ ਕਿ ਖ਼ਾਨ ਸਾਹਿਬ ਤੁਸੀਂ ਆਪਣੇ ਵਚਨ ਨਿਭਾਏ, ਤੁਹਾਡੇ ਜਰਨੈਲਾਂ-ਕਰਨੈਲਾਂ ਨੇ ਵੀ, ਤੁਸੀਂ ਵਧਾਈ ਦੇ ਪਾਤਰ ਹੋ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਸੁਪਨਾ 71 ਸਾਲਾਂ ਬਾਅਦ ਪੂਰਾ ਹੋਇਆ ਹੈ। ਅਤਿਵਾਦ ਨੂੰ ਧਰਮ ਨਾਲ ਜੋੜਨ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਅਤਿਵਾਦ ਦੀ ਕੋਈ ਧਰਮ ਨਹੀਂ ਹੁੰਦਾ।

ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਹੈ, ਜੋ ਲਾਹੌਰ ਤੋਂ 130 ਕਿੱਲੋਮੀਟਰ ਦੂਰ ਹੈ। ਕਰਤਾਰਪੁਰ ਉਹ ਥਾਂ ਹੈ ਜਿੱਥੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17-18 ਸਾਲ ਗੁਜ਼ਾਰੇ ਸੀ। ਇਹ ਗੁਰਦੁਆਰਾ ਸ਼ਕਰਗੜ੍ਹ ਤਹਿਸੀਲ ਦੇ ਕੋਟੀ ਪੰਡ ਪਿੰਡ ਵਿੱਚ ਰਾਵੀ ਨਦੀ ਦੇ ਪੱਛਮੀ ਪਾਸੇ ਸਥਿਤ ਹੈ।

SHOW MORE