HOME » Top Videos » World
Share whatsapp

ਪਾਕਿਸਤਾਨ ਵੱਲੋਂ ਡਾ. ਮਨਮੋਹਨ ਸਿੰਘ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਲਈ ਸੱਦਾ

World | 04:01 PM IST Sep 30, 2019

ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਾ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਆਖਿਆ ਹੈ ਕਿ ਉਹ ਮਨਮੋਹਨ ਸਿੰਘ ਨੂੰ ਦਾਅਵਤ ਦੇਣਾ ਚਹੁੰਦੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਉਨ੍ਹਾਂ ਲਿਖਤੀ ਸੱਦਾ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਵੀ ਹੈ ਕਿ ਮਨਮੋਹਨ ਸਿੰਘ ਇਸ ਸਮਾਗਮ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਵੱਡੇ ਪੱਧਰ ਉਤੇ ਤਿਆਰੀਆਂ ਚੱਲ਼ ਰਹੀਆਂ ਹਨ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਵਿਚ ਨਿੱਜੀ ਦਿਲਚਸਪੀ ਲੈ ਰਹੇ ਹਨ। ਇਸ ਲਈ ਫੈਸਲਾ ਕੀਤਾ ਗਿਆ ਹੈ ਕਿ ਉਹ (ਮਨਮੋਹਨ ਸਿੰਘ) ਇਸ ਸਮਾਗਮ ਵਿਚ ਹਾਜ਼ਰੀ ਭਰਨ।

SHOW MORE