HOME » Top Videos » World
Share whatsapp

8 ਲੱਖ ਦਾ ਕਰਜ਼ਾ ਚੁੱਕ ਵਿਦੇਸ਼ ਪੜ੍ਹਣ ਗਏ ਨੌਜਵਾਨ ਦੀ ਮੌਤ, ਮਾਪਿਆਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ

World | 04:07 PM IST Nov 26, 2018

ਨਾਭਾ ਦੇ ਰਹਿਣ ਵਾਲਾ ਵਿਸ਼ਾਲ ਸ਼ਰਮਾ (21) ਕੈਨੇਡਾ ਦੀ ਧਰਤੀ 'ਤੇ ਇੱਕ ਸਾਲ ਪਹਿਲਾਂ ਪੜ੍ਹਨ ਗਿਆ ਸੀ ਅਤੇ ਪਰਿਵਾਰ ਨੇ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ 8 ਲੱਖ ਦਾ ਕਰਜ਼ਾ ਚੁੱਕਿਆ ਸੀ ਪਰ ਰਾਤ ਉਸ ਸਮੇਂ ਉਨ੍ਹਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਕੈਨੇਡਾ ਦੀ ਪੁਲਿਸ ਨੇ ਉਨ੍ਹਾਂ ਨੂੰ ਫ਼ੋਨ ਕਰ ਕੇ ਦੱਸਿਆ ਕਿ ਤੁਹਾਡੇ ਲੜਕੇ ਦੀ ਮੌਤ ਹੋ ਚੁੱਕੀ ਹੈ

ਇਹ ਗੱਲ ਸੁਣਦਿਆਂ ਹੀ ਘਰ 'ਚ ਮਾਤਮ ਦਾ ਮਾਹੌਲ ਪਸਰ ਗਿਆ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਛੇਤੀ ਤੋਂ ਛੇਤੀ ਭਾਰਤ ਭੇਜਿਆ ਜਾਵੇ ਤਾਂ ਜੋ ਆਪਣੇ ਲੜਕੇ ਦਾ ਅੰਤਿਮ ਸਸਕਾਰ ਕਰ ਸਕਣ। ਪੰਜਾਬ ਦੀ ਨੌਜਵਾਨ ਪੀੜ੍ਹੀ ਰੁਜ਼ਗਾਰ ਲਈ ਵਿਦੇਸ਼ਾਂ 'ਚ ਜਾ ਰਹੀ ਹੈ ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ ਪਰ ਹੁਣ ਦਿਨੋਂ ਦਿਨ ਪੰਜਾਬੀ ਨੌਜਵਾਨਾਂ ਦੇ ਨਾਲ ਵਿਦੇਸ਼ੀ ਧਰਤੀ 'ਤੇ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ।

SHOW MORE