HOME » Top Videos » World
Share whatsapp

ਅਮਰੀਕਾ ਵਿਚ ਸਿੱਖ ਅਫਸਰ ਦੀ ਗੋਲੀਆਂ ਮਾਰ ਕੇ ਹੱਤਿਆ

World | 11:59 AM IST Sep 28, 2019

ਅਮਰੀਕਾ ਦੇ ਟੈਕਸਸ ‘ਚ ਭਾਰਤੀ ਮੂਲ ਦੇ ਸਿੱਖ ਪੁਲਿਸ ਅਫਸਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹੈਰਿਸ ਕਾਉਂਟੀ ਸ਼ੇਰਿਫ ਦੇ ਦਫਤਰ ਡਿਪਟੀ 42 ਸਾਲਾ ਸੰਦੀਪ ਧਾਰੀਵਾਲ ਨੂੰ ਟ੍ਰੈਫਿਕ ਸਿਗਨਲ ‘ਤੇ ਪਿੱਛੋਂ ਇੱਕ ਵਿਅਕਤੀ ਨੇ ਗੋਲੀਆਂ ਮਾਰੀਆਂ।

ਧਾਰੀਵਾਲ ਨੂੰ ਹੈਲੀਕਾਪਟਰ ਦੀ ਮਦਦ ਨਾਲ ਮੇਮੋਰੀਅਲ ਹਰਮਨ ਹਸਪਤਾਲ ਲੈ ਜਾਂਦਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇੱਕ ਸ਼ੱਕੀ ਨੂੰ ਹਿਰਾਸਤ ‘ਚ ਵੀ ਲਿਆ ਹੈ। ਇਕ ਵੀਡੀਓ ‘ਚ ਇਹ ਨਜ਼ਰ ਆ ਰਿਹਾ ਹੈ ਕਿ ਧਾਰੀਵਾਲ ਅਤੇ ਸ਼ੱਕੀ ਆਪਣੇ ਵਾਹਨ ‘ਚ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਧਾਰੀਵਾਲ ਆਪਣੀ ਕਾਰ ਕੋਲ ਪਹੁੰਚੇ ਤਾਂ ਸ਼ੱਕੀ ਭੱਜ ਕੇ ਆਇਆ ਅਤੇ ਉਸ ਨੇ ਧਾਰੀਵਾਲ ਨੂੰ ਗੋਲੀ ਮਾਰ ਦਿੱਤੀ।

ਸਥਾਨਕ ਕਮਿਸ਼ਨਰ ਐਂਡ੍ਰੀਅਨ ਗਾਰਸਿਆ ਨੇ ਕਿਹਾ ਸੰਦੀਪ ਇੱਕ ਅਜਿਹੇ ਵਿਅਕਤੀ ਸੀ ਜਿਨ੍ਹਾਂ ਦੇ ਭਾਈਚਾਰੇ ਨੂੰ ਉਨ੍ਹਾਂ ‘ਤੇ ਮਾਣ ਮਹਿਸੂਸ ਹੋਵੇਗਾ। ਧਾਲੀਵਾਲ ਦੇ ਕਤਲ 'ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵੀਟ ਕਰ ਦੁੱਖ ਜ਼ਾਹਿਰ ਕੀਤਾ ਹੈ।

SHOW MORE