HOME » Videos » National
Share whatsapp

ਸਿੱਖ ਟਰੱਕ ਚਾਲਕਾਂ ਨਾਲ ਦੁਰਵਿਵਹਾਰ ਕਰਨ ਵਾਲਾ ਪੁਲਿਸ ਮੁਲਾਜ਼ਮ ਮੁਅੱਤਲ

National | 12:19 PM IST Apr 11, 2019

ਉੱਤਰ ਪ੍ਰਦੇਸ਼ ਵਿੱਚ ਪੰਜਾਬੀ ਸਿੱਖ ਟਰੱਕ ਚਾਲਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ ਯੂਪੀ ਪੁਲਿਸ ਨੇ ਕਾਰਵਾਈ ਕੀਤੀ ਐ ਤੇ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਯੂਪੀ ਪੁਲਿਸ ਵੱਲੋਂ ਟਵੀਟ ਕਰ ਕੇ ਦਿੱਤੀ ਗਈ ਹੈ। ਨਾਲ ਹੀ ਕਿਹਾ ਗਿਆ ਕਿ ਐੱਸ ਪੀ ਰੈਂਕ ਦੇ ਅਧਿਕਾਰੀ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਟਵੀਟ ਰਾਹੀਂ ਕਿਹਾ ਗਿਆ ਕਿ ਯੂਪੀ ਪੁਲਿਸ ਹਰ ਧਰਮ ਦੀਆਂ ਭਾਵਨਾਵਾਂ ਦੀ ਕਦਰ ਕਰਨ ਲਈ ਵਚਨਬੱਧ ਹੈ। ਕਿਸੇ ਵੀ ਪੁਲਿਸ ਮੁਲਾਜ਼ਮ ਦੇ ਇਸ ਤਰ੍ਹਾਂ ਦੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਦਰਅਸਲ ਯੂਪੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਸਿੱਖ ਟਰੱਕ ਚਾਲਕਾਂ ਨਾਲ ਦੁਰਵਿਵਹਾਰ ਕਰਨ ਦੀ ਵੀਡੀਉ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ।

ਤੁਸੀਂ ਇਨ੍ਹਾਂ ਤਸਵੀਰਾਂ ਚ ਸਾਫ਼ ਤੌਰ ਤੇ ਵੇਖ ਸਕਦੇ ਹੋ ਕਿ ਤਲਖ਼ ਕਲਾਮੀ ਤੋਂ ਪਤਾ ਲੱਗਦਾ ਹੈ ਕਿ ਯੂਪੀ ਪੁਲਿਸ ਮੁਲਾਜ਼ਮ ਵੱਲੋਂ ਸਿੱਖ ਦੀ ਦਾੜ੍ਹੀ ਨੂੰ ਹੱਥ ਪਾਇਆ ਜਾਂਦਾ ਸੀ। ਜਿਸ ਦੇ ਬਾਅਦ ਸਿੱਖ ਟਰੱਕ ਚਾਲਕਾਂ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਇਸ ਹਰਕਤ ਦਾ ਵਿਰੋਧ ਕੀਤਾ ਜਾਂਦਾ। ਪਰ ਇਸ ਦੇ ਬਾਵਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਸਿੱਖ ਨੌਜਵਾਨਾਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਤੇ ਇਤਰਾਜ਼ਯੋਗ ਸ਼ਬਦਾਵਲੀ ਦਾ ਵਿਰੋਧ ਕੀਤਾ ਜਾਂਦਾ ਹੈ।

ਯੂ ਪੀ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਧੱਕੇਸ਼ਾਹੀ ਦੀ ਵੀਡੀਉ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਾਂਝੀ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਕਾਰਵਾਈ ਦੀ ਮੰਗ ਕੀਤੀ ਸੀ।

ਮੁੱਖ ਮੰਤਰੀ ਨੇ ਟਵੀਟ ਕਰ ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਸੀ ਕਿ ਵਰਦੀ ਵਾਲੇ ਬੰਦਿਆਂ ਵੱਲੋਂ ਕਿਸੇ ਆਮ ਬੰਦੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਮੰਗ ਕੀਤੀ ਕਿ ਉਕਤ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ...ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਨੂੰ ਵੀ ਵੀਡੀਓ ਵਿੱਚ ਟੈਗ ਕਰਦਿਆਂ ਕਿਹਾ ਹੈ ਕਿ ਭਾਜਪਾ ਲਈ ਵੀ ਇਹ ਵਰਤਾਰਾ ਸਹਿਣਯੋਗ ਨਹੀਂ ਹੋਣਾ ਚਾਹੀਦਾ।

ਉੱਥੇ ਹੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕੇ ਇਸ ਘਟਨਾ ਦੀ ਨਿਖੇਧੀ ਕੀਤੀ ਸੀ। ਯੂ ਪੀ ਪੁਲਿਸ ਮੁਲਾਜ਼ਮਾਂ ਦੀ ਹਰਕਤ ਦੀ ਸਖ਼ਤ ਸ਼ਬਦਾਂ ਚ ਨਿੰਦਾ ਕੀਤੀ ਸੀ। ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

SHOW MORE