HOME » Top Videos » National
Share whatsapp

ਟ੍ਰੈਵਲ ਏਜੰਟਾਂ ਦੀ ਠੱਗੀ ਦੇ ਸ਼ਿਕਾਰ ਦੋ ਨੌਜਵਾਨਾਂ ਨਿਗਲੀ ਜ਼ਹਿਰ..

National | 10:04 AM IST Sep 12, 2019

ਪੰਜਾਬ 'ਚ ਟ੍ਰੈਵਲ ਏਜੰਟਾਂ ਦਾ ਫਰਜ਼ੀਵਾੜਾ ਜਾਰੀ ਹੈ। ਫਿਰੋਜ਼ਪੁਰ 'ਚ ਧੋਖਾਧੜੀ ਦਾ ਸ਼ਿਕਾਰ ਇੱਕ ਸ਼ਖਸ ਨੇ ਖੁਦਕੁਸ਼ੀ ਕੀਤੀ। ਭਵਾਨੀਗੜ੍ਹ ਵਿੱਚ ਵੀ ਇੱਕ ਨੌਜਵਾਨ ਨੇ ਕੀਤੀ ਜਾਨ ਜੇਣ ਦੀ ਕੋਸ਼ਿਸ਼ ਕੀਤੀ ਹੈ।

ਫਿਰੋਜ਼ਪੁਰ ਦੇ ਪਿੰਡ ਬਾਰੇਕੇ 'ਚ ਏਜੰਟ ਦੀ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਮੋਗਾ ਦੇ ਏਜੰਟ ਨੂੰ ਵਿਦੇਸ਼ ਭੇਜਣ ਦੇ ਨਾਂ ਤੇ 5 ਲੱਖ ਰੁਪਏ ਦਿੱਤੇ ਸਨ। ਪਰ ਏਜੰਟ ਨੇ ਉਸਨੂੰ ਇਕ ਮਹੀਨਾ ਦਿੱਲੀ ਤੇ ਮੋਗਾ ਘੁਮਾ ਕੇ ਵਾਪਸ ਘਰ ਭੇਜ ਦਿੱਤਾ। ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਉਨ੍ਹਾਂ ਦੇ ਬੇਟੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਪੀੜਤ ਪਰਿਵਾਰ ਨੇ ਏਜੰਟ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।

ਭਵਾਨੀਗੜ੍ਹ ਦੇ ਪਿੰਡ ਫਤਹਿਗੜ੍ਹ ਛੰਨਾ 'ਚ ਟ੍ਰੈਵਲ ਏਜੰਟ ਦੀ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਨੇ ਕੀਟਨਾਸ਼ਕ ਦਵਾਈ ਪੀ ਲਈ ਜਿਸਨੂੰ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਨੌਜਵਾਨ ਕੋਮਾ ‘ਚ ਚਲਾ ਗਿਆ ਹੈ।

SHOW MORE