HOME » Top Videos » National
Share whatsapp

GK ਵੱਲੋਂ ਦਿੱਲੀ ਚੋਣਾਂ ਵਿਚ ਭਾਜਪਾ ਨੂੰ ਸਮਰਥਣ ਦੇਣ ਦਾ ਐਲਾਨ

National | 04:55 PM IST Jan 29, 2020

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਚੋਣਾਂ ਵਿਚ ਭਾਜਪਾ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿਚ ਪ੍ਰੈੱਸ ਕਾਨਫਰੰਸ ਕਰਕੇ ਜੀਕੇ ਨੇ ਬੀਜੇਪੀ ਦੀ ਹਮਾਇਤ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਬੀਜੇਪੀ ਨੇ ਚੋਣਾਂ 'ਚ ਉਨ੍ਹਾਂ ਤੋਂ ਸਮਰਥਨ ਦੀ ਮੰਗ ਕੀਤੀ ਹੈ। ਬੀਜੇਪੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਚੋਣਾਂ 'ਚ ਬੀਜੇਪੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ 'ਜਾਗੋ' ਪਾਰਟੀ ਭਾਜਪਾ ਪਾਰਟੀ ਨੂੰ ਦਿੱਲੀ ਚੋਣਾਂ 'ਚ ਸਮਰਥਨ ਦੇਵੇਗੀ। ਜੋ ਸਾਡੇ ਮਸਲੇ ਹੱਲ ਕਰੇਗਾ, ਅਸੀਂ ਉਸ ਦਾ ਸਾਥ ਦੇਵਾਂਗੇ। ਪਿਛਲੇ 6 ਸਾਲਾਂ ਤੋਂ ਸਿੱਖ ਕੌਮ ਦੇ ਕਈ ਮਸਲੇ ਹੱਲ ਹੋਏ ਹਨ। ਅਸੀਂ ਆਪਣੀ ਕੌਮ ਦੇ ਹੋਰ ਮਸਲੇ ਹੱਲ ਕਰਵਾਉਣੇ ਹਨ।

ਜੀ.ਕੇ. ਨੇ ਇਹ ਐਲਾਨ ਭਾਜਪਾ ਦੇ ਨਵੇਂ ਚੁਣੇ ਗਏ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਹੈ। ਜੀ.ਕੇ. ਨੇ ਕਿਹਾ ਕਿ ਭਾਜਪਾ ਨੇ ਮੇਰੇ ਨਾਲ ਸੰਪਰਕ ਕੀਤਾ ਅਤੇ ਸਮਰਥਨ ਮੰਗਿਆ। ਉਨ੍ਹਾਂ ਕਿਹਾ ਕਿ ਸਾਨੂੰ ਨੂੰ ਭਾਜਪਾ ਤੋਂ ਟਿਕਟ ਨਹੀਂ ਚਾਹੀਦੀ। ਦੱਸਣਯੋਗ ਹੈ ਕਿ ਮਨਜੀਤ ਸਿੰਘ ਜੀ.ਕੇ. 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜਿਸ ਕਾਰਨ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਬੀਤੇ ਸਾਲ ਹੀ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ 'ਚੋਂ ਛੁੱਟੀ ਵੀ ਕਰ ਦਿੱਤੀ ਗਈ ਸੀ।

 

SHOW MORE