HOME » Videos » National
Share whatsapp

ਧੋਖੇਬਾਜ਼ NRI ਲਾੜਿਆਂ ਦੀਆਂ ਸਤਾਈਆਂ ਪੰਜਾਬਣਾਂ ਦੇ ਸਬਰ ਦਾ ਬੰਨ੍ਹ ਟੁੱਟਿਆ

National | 07:10 PM IST Jan 09, 2019

ਧੋਖੇਬਾਜ਼ ਐਨਆਰਆਈ ਲਾੜਿਆਂ ਖਿਲਾਫ ਪੀੜਤ ਔਰਤਾਂ ਨੇ ਅੱਜ ਦਿੱਲੀ ਹਾਈਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਕਈ ਸਾਲਾਂ ਤੋਂ ਸਰਕਾਰ ਤੋਂ ਕਾਰਵਾਈ ਦੀ ਮੰਗ ਕਰ ਰਹੀਆਂ ਇਨ੍ਹਾਂ ਪੀੜਤ ਔਰਤਾਂ ਦਾ ਕਹਿਣਾ ਸੀ ਕਿ ਸਰਕਾਰ ਵੱਲ਼ੋਂ ਸਖਤ ਕਾਨੂੰਨ ਬਣਾ ਕੇ ਉਨ੍ਹਾਂ ਦੀ ਜਿੰਦਗੀ ਬਰਬਾਦ ਕਰਨ ਵਾਲਿਆਂ ਨੂੰ ਕਾਨੂੰਨੀ ਘੇਰੇ ਵਿਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਸ ਬਾਰੇ ਰਵੱਈਆ ਕਾਫੀ ਢਿੱਲਾ ਹੈ। ਇਨ੍ਹਾਂ ਔਰਤਾਂ ਦਾ ਕਹਿਣਾ ਸੀ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲ਼ੋਂ ਅਜਿਹੇ ਲੋਕਾਂ ਦੇ ਪਾਸਪੋਰਟ ਰੱਦ ਕਰਨ ਦੀ ਗੱਲ ਆਖੀ ਸੀ, ਉਸ ਦਾ ਉਨ੍ਹਾਂ ਨੂੰ ਕੋਈ ਫਾਇਦਾ ਨਹੀਂ ਹੋਇਆ।

ਦੱਸ ਦਈਏ ਕਿ ਵਿਦੇਸ਼ੀ ਲਾੜਿਆਂ ਦੀਆਂ ਛੱਡੀਆਂ ਵਿਆਹੁਤਾ ਔਰਤਾਂ ਨੂੰ ਭਾਰਤ ਸਰਕਾਰ ਵੱਲੋਂ ਕੀਤੀ ਸਖ਼ਤ ਕਾਰਵਾਈ ਦੇ ਬਾਵਜੂਦ ਕੋਈ ਰਾਹਤ ਨਹੀਂ ਮਿਲੀ। ਇਸ ਲਈ ਉਨ੍ਹਾਂ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ, ਜਿਸ ਵਿੱਚ ਪੰਜਾਬ ਤੇ ਹੋਰ ਸੂਬਿਆਂ ਤੋਂ ਆਈਆਂ ਤਕਰੀਬਨ 30 ਔਰਤਾਂ ਨੇ ਪ੍ਰਦਰਸ਼ਨ ਕੀਤਾ। ਬੁੱਧਵਾਰ ਨੂੰ ਐਨਆਰਆਈ ਲਾੜਿਆਂ ਦੀਆਂ ਪਤਨੀਆਂ ਨੇ ਜਨਹਿਤ ਪਟੀਸ਼ਨ ਪਾਈ ਸੀ, ਜਿਸ ਦੀ ਦਿੱਲੀ ਹਾਈਕੋਰਟ ਵਿਚ ਸੁਣਵਾਈ ਸੀ। ਅਦਾਲਤ ਨੇ ਉਨ੍ਹਾਂ ਨੂੰ 28 ਮਾਰਚ ਦੀ ਤਰੀਕ ਦੇ ਦਿੱਤੀ, ਜਿਸ ਮਗਰੋਂ ਪੀੜਤਾਂ ਨੇ ਹਾਈਕੋਰਟ ਦੇ ਬਾਹਰ ਹੀ ਧਰਨਾ ਮਾਰ ਦਿੱਤਾ। ਪ੍ਰਦਰਸ਼ਨਕਾਰੀ ਔਰਤਾਂ ਨੇ ਦੱਸਿਆ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਧੋਖਾ ਦੇ ਚੁੱਕੇ ਵਿਦੇਸ਼ੀ ਪਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ, ਪਰ ਜ਼ਮੀਨੀ ਪੱਧਰ 'ਤੇ ਕੋਈ ਵੀ ਫਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਨੂੰ ਕੋਈ ਵੀ ਰਾਹਤ ਨਹੀਂ ਮਿਲੀ ਹੈ।

 

SHOW MORE