HOME » Videos » Punjab
Share whatsapp

ਗੁਰਦੁਆਰੇ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਹਾਦਸੇ ਵਿਚ ਮੌਤ

Punjab | 02:58 PM IST Apr 14, 2019

ਰੋਪੜ-ਬਲਾਚੌਰ ਮਾਰਗ 'ਤੇ ਮੈਕਸ ਇੰਡੀਆ ਕੰਪਨੀ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਨੌਜਵਾਨ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਆਪਸ ਵਿਚ ਚਚੇਰੇ ਭਰਾ ਸਨ। ਇਹ ਨੌਜਵਾਨ ਪਿੰਡ ਪਨਿਆਲੀ ਦੇ ਰਹਿਣ ਵਾਲੇ ਸਨ ਤੇ ਗੁਰਦੁਆਰਾ ਟਿੱਬੀ ਸਾਹਿਬ ਮੱਥਾ ਟੇਕਣ ਜਾ ਰਹੇ ਸਨ।

ਮਿਲੀ ਜਾਣਕਾਰੀ ਮੁਤਾਬਕ ਨੌਜਵਾਨਾਂ ਦੇ ਮੋਟਰਸਾਈਕਲ ਦੀ ਇਕ ਟੈਂਪੂ ਟਰੈਵਲਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ ਇਕ ਦੀ ਉਮਰ 17 ਤੇ ਦੂਜੇ ਦੀ 18 ਸਾਲ ਸੀ। ਦੋਵਾਂ ਦੀ ਪਛਾਣ ਹਰਮਨ ਸਿੰਘ ਤੇ ਜਸਕਰਨ ਸਿੰਘ ਵਜੋਂ ਹੋਈ ਹੈ। ਹਰਮਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਹਾਦਸੇ ਤੋਂ ਬਾਅਦ ਟੈਂਪੂ ਟਰੈਵਲਰ ਮੌਕੇ 'ਤੋਂ ਫਰਾਰ ਹੋ ਗਿਆ।

SHOW MORE