HOME » Top Videos » Punjab
Share whatsapp

ਤਰਨਤਾਰਨ ਧਮਾਕਾ: ਇਲਾਜ਼ ਦੌਰਾਨ ਇਕ ਹੋਰ ਬੱਚੇ ਨੇ ਦਮ ਤੋੜਿਆ

Punjab | 05:24 PM IST Feb 09, 2020

ਤਰਨਤਾਰਨ ਨੇੜਲੇ ਪਿੰਡ ਡਾਲੇਕੇ ਵਿੱਚ ਨਗਰ ਕੀਰਤਨ ਦੌਰਾਨ ਧਮਾਕੇ ਵਿਚ ਜ਼ਖਮੀ ਇਕ ਹੋਰ ਬੱਚੇ ਨੇ ਦਮ ਤੋੜ ਦਿੱਤਾ ਹੈ। ਜਿਸ ਪਿੱਛੋਂ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ। ਧਮਾਕੇ ਵਿਚ ਗੁਰਕੀਰਤ ਸਿੰਘ ਗੰਭੀਰ ਜ਼ਖਮੀ ਗਿਆ ਸੀ ਜਿਸ ਪਿੱਛੋਂ ਉਸ ਦੀ ਅੱਜ ਇਲਾਜ਼ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ 2 ਬੱਚਿਆਂ ਦੀ ਮੌਤ ਹੋ ਗਈ ਸੀ।

ਦੱਸ ਦਈਏ ਕਿ ਸ਼ਹੀਦ ਬਾਬਾ ਦੀਪ ਸਿੰਘ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਪਹੁਵਿੰਡ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਤੋਂ ਗੁਰਦੁਆਰਾ ਟਾਹਲਾ ਸਾਹਿਬ ਚੱਬਾ ਜਾ ਰਿਹਾ ਸੀ। ਨਗਰ ਕੀਰਤਨ ਜਦੋਂ ਪਿੰਡ ਡਾਲੇਕੇ ਪੁੱਜਿਆ ਤਾਂ ਇਸ ਵਿੱਚ ਸ਼ਾਮਲ ਸ਼ਰਧਾਲੂਆਂ ਵਲੋਂ ਚਲਾਈ ਜਾ ਰਹੀ ਆਤਿਸ਼ਬਾਜ਼ੀ ’ਚੋਂ ਨਿਕਲੇ ਚੰਗਿਆੜਿਆਂ ਨਾਲ ਟਰਾਲੀ ਵਿੱਚ ਬੋਰੀਆਂ ’ਚ ਰੱਖੇ ਪਟਾਕਿਆਂ ਨੂੰ ਅੱਗ ਲੱਗ ਗਈ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ। ਇਸ ਕਾਰਨ ਮੌਕੇ ’ਤੇ ਹਫ਼ੜਾ-ਦਫੜੀ ਮੱਚ ਗਈ। ਇਸ ਹਾਦਸੇ ਵਿੱਚ ਇਕ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੇ ਸਰੀਰ ਦੇ ਚੀਥੜੇ ਦੂਰ-ਦੂਰ ਤੱਕ ਖਿੱਲਰ ਗਏ।

ਧਮਾਕੇ ਕਾਰਨ ਜ਼ਖ਼ਮੀ ਹੋਏ 13 ਸ਼ਰਧਾਲੂਆਂ ਨੂੰ ਇੱਥੋਂ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੋਂ 11 ਦੀ ਹਾਲਤ ਗੰਭੀਰ ਹੋਣ ਕਰਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਕਈ ਹੋਰ ਜ਼ਖ਼ਮੀਆਂ ਨੂੰ ਇੱਥੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚੋਂ ਜ਼ਿਆਦਾਤਰ ਦੀ ਉਮਰ 15 ਤੋਂ 25 ਸਾਲ ਵਿਚਾਲੇ ਹੈ।

SHOW MORE