HOME » Top Videos » Punjab
Share whatsapp

ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਤਿਆਰੀਆਂ ਜ਼ੋਰਾਂ ਨਾ

Punjab | 04:25 PM IST Sep 13, 2019

ਸੁਲਤਾਨਪੁਰ ਲੋਧੀ ਵਿਚ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਵਿਚੋਂ ਸ਼ਰਧਾਲੂ ਇਥੇ ਪਹੁੰਚਣਗੇ। ਪੰਜਾਬ ਸਰਕਾਰ ਨੇ ਵੀ ਸੰਗਤਾਂ ਦੇ ਠਹਿਰਾਅ ਦਾ ਪ੍ਰਬੰਧ ਕਰ ਰਹੀ ਹੈ। ਸਰਕਾਰ ਵੱਲੋਂ ਇਥੇ ਤਿੰਨ ਟੈਂਟ ਸਿਟੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਐਸਜੀਪੀਸੀ ਨੇ ਸੰਗਤਾਂ ਦੀ ਰਿਹਾਇਸ਼ ਲਈ ਇਕ ਸਰਾਂ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਜੋਤ ਸਿੰਘ ਚੀਮਾ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਵਿਚ 45000 ਲੋਕਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾਵੇਗਾ। ਟੈਂਟ ਸਿਟੀ ਵਿਚ ਘਰ ਦੀ ਤਰ੍ਹਾਂ ਹੀ ਸੰਗਤਾਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੇ ਆਖਰੀ ਹਫਤੇ ਕੰਮ ਪੂਰਾ ਹੋ ਜਾਵੇਗਾ।

SHOW MORE
corona virus btn
corona virus btn
Loading