HOME » Top Videos » Punjab
Share whatsapp

ਬੁੱਤ ਤੋੜਨ ਦੇ ਮਾਮਲੇ 'ਤੇ ਜਥੇਦਾਰ ਨੇ ਕਿਹਾ- ਪੰਜਾਬੀ ਤੇ ਸਿੱਖ ਵਿਰਾਸਤ ਵਿਚ ਫਰਕ

Punjab | 05:34 PM IST Jan 22, 2020

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਲਗਾਏ ਗਏ ਬੁੱਤਾਂ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਨੂੰ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਜੋ ਕਿ ਪੰਜ ਦਿਨਾਂ ਵਿੱਚ ਮਾਮਲੇ ਦੀ ਰਿਪੋਰਟ ਦੇਵੇਗੀ ਤੇ ਮਾਮਲੇ ਨੂੰ ਜਲਦੀ ਹੱਲ ਕਰਵਾਉਣ ਦਾ ਯਤਨ ਵੀ ਕਰਵਾਏਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਬੁੱਤ ਭਾਵੇਂ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੇ ਹਨ ਪਰ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਉਤੇ ਸਿੱਖ ਇਤਿਹਾਸ ਨਾਲ ਸਬੰਧਤ ਚੀਜਾਂ ਲੱਗਣੀਆਂ ਚਾਹੀਦੀਆਂ ਹਨ ਜੋ ਸਿੱਖ ਸੰਗਤ ਨੂੰ ਚੰਗੀਆਂ ਲੱਗਣ ਅਤੇ ਸੰਗਤਾਂ ਵਿੱਚ ਧਾਰਮਿਕ ਚੇਤਨਾ ਪੈਦਾ ਹੋਵੇ। ਉਹਨਾਂ ਕਿਹਾ ਕਿ ਕਮੇਟੀ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਪੰਜ ਦਿਨਾਂ ਦੇ ਅੰਦਰ ਅੰਦਰ ਬੁੱਤਾਂ ਦੀ ਜਗ੍ਹਾ ਸਿੱਖ ਇਤਿਹਾਸ ਨੂੰ ਦਰਸਾਉਂਦੇ ਹੋਈ ਮਾਡਲ ਜਾਂ ਸਿੰਬਲ ਲਗਾਉਣ ਲਈ ਉਪਰਾਲਾ ਕਰੇਗੀ।

ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਲਗਾਏ ਗਏ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੇ ਬੁੱਤਾਂ ਨੂੰ ਸਿੱਖ ਮਰਿਆਦਾ ਦੇ ਉਲਟ ਦੱਸਦੇ ਹੋਏ ਕੁੱਝ ਸਿੱਖ ਨੌਜਵਾਨਾਂ ਵੱਲੋਂ ਤੋੜੇ ਜਾਣ ਤੋਂ ਬਾਅਦ ਨੌਜਵਾਨਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਰੋਸ ਵਧ ਗਿਆ। ਮਾਮਲੇ ਦੀਆਂ ਸ਼ਿਕਾਇਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪੁੱਜਣ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਵਿੱਚ ਸਖਤ ਨੋਟਿਸ ਲਿਆ ਹੈ।

SHOW MORE