ਲੋਕਾਂ ਨੂੰ ਮੂਰਖ ਬਣਾ ਰਹੀ 'ਆਪ' ਸਰਕਾਰ : ਰਾਜਾ ਵੜਿੰਗ
Punjab | 07:42 PM IST Aug 20, 2022
ਚੰਡੀਗੜ੍ਹ- ਅੱਜ ਪੰਜਾਬ ਕਾਂਗਰਸ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਉਤੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ। ਵੜਿੰਗ ਨੇ ਕਿਹਾ ਮਾਨ ਸਰਕਾਰ ਵੱਲੋਂ ਵਿਰੋਧੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਬਦਲਾਖੋਰੀ ਦੀ ਭਾਵਨਾ ਨੂੰ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਸੋਮਵਾਰ ਨੂੰ ਖੁਦ ਵਿਜੀਲੈਂਸ ਨੂੰ ਗ੍ਰਿਫਤਾਰੀਆਂ ਦੇਵਾਂਗੇ।
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਨਾ ਨੇ ਦਿੱਲੀ ਵਿੱਚ ਐਕਸਾਈਜ਼ ਪਾਲਿਸੀ ਬਣਾਈ, ਉਨ੍ਹਾਂ ਨੇ ਪੰਜਾਬ ਵਿੱਚ ਵੀ ਪਾਲਿਸੀ ਬਣਾਈ ਹੈ। ਅਸੀਂ ਰਾਜਪਾਲ ਤੋਂ ਸਮਾਂ ਮੰਗਿਆ ਹੈ। ਅਸੀਂ ਰਾਜਪਾਲ ਨੂੰ ਮੰਗ ਕਰਾਂਗੇ ਕਿ ਪੰਜਾਬ ਦੀ ਐਕਸਾਈਜ਼ ਪਾਲਿਸੀ ਦੀ ਜਾਂਚ ਕਰਵਾਈ ਜਾਵੇ। ਨਾਜਾਇਜ਼ ਮਾਈਨਿੰਗ ਬਾਰੇ ਗੱਲ ਕਰਦਾ ਉਨ੍ਹਾਂ ਕਿਹਾ ਕਿ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਬੰਦ ਹੋ ਗਈ ਹੈ, ਦੂਜੇ ਪਾਸੇ ਬੀਐਸਐਫ ਨੇ ਕਿਹਾ ਕਿ ਬਰਸਾਤਾਂ ਵਿੱਚ ਨਾਜਾਇਜ਼ ਮਾਈਨਿੰਗ ਚਲ ਰਹੀ ਹੈ। ਅਸੀਂ ਰਾਜਪਾਲ ਨੂੰ ਮੰਗ ਕਰਾਂਗੇ ਇਸ ਦੀ ਜਾਂਚ ਐਨਆਈਏ ਤੋਂ ਕਰਵਾਈ ਜਾਵੇ।
-
-
ਮਾਨ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ
-
ਮਾਇਨਿੰਗ ਨੂੰ ਲੈਕੇ CM ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵੱਡਾ ਲੋਕ-ਪੱਖੀ ਫੈਸਲਾ
-
ਕਾਰਜ ਸਾਧਕ ਅਫਸਰ ਦੀ ਵਿੱਤ ਤੋਂ ਵੱਧ ਸੰਪਤੀ ਬਣਾਉਣ 'ਚ ਮਦਦ ਕਰਨ ਵਾਲਾ ਦੋਸ਼ੀ ਗ੍ਰਿਫਤਾਰ
-
ਪੰਜਾਬ ਮੰਤਰੀ ਮੰਡਲ ਨੇ ਇਲੈਕਟ੍ਰਿਕ ਵਾਹਨ ਨੀਤੀ (ਪੀਈਵੀਪੀ)-2022 ਨੂੰ ਦਿੱਤੀ ਪ੍ਰਵਾਨਗੀ
-
ਮਾਨ ਵਜ਼ਾਰਤ ਵੱਲੋਂ ‘ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022’ ਨੂੰ ਹਰੀ ਝੰਡੀ