HOME » Top Videos » Punjab
Share whatsapp

ਸਿੱਖਸ ਫ਼ਾਰ ਜਸਟਿਸ ਵਲ਼ੋਂ 15 ਅਗਸਤ ਨੂੰ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਦਾ ਐਲਾਨ...

Punjab | 04:48 PM IST Jul 11, 2019

ਭਾਰਤ ਸਰਕਾਰ ਨੇ ਸਿੱਖਸ ਫਾਰ ਜਸਟਿਸ (SFJ) ਉਤੇ ਪਾਬੰਦੀ ਲਗਾ ਦਿੱਤੀ ਹੈ। ਗ੍ਰਹਿ ਮੰਤਰਾਲੇ ਦੇ ਬੈਨ ਤੋਂ ਬਾਅਦ SFJ ਨੇ ਬਿਆਨ ਜਾਰੀ ਕੀਤਾ ਹੈ। ਇਸ ਵਿੱਚ ਰੈਫਰੈਂਡਮ 2020 'ਤੇ ਪ੍ਰੋਪੇਗੰਡਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਬਲਕਿ 15 ਅਗਸਤ ਨੂੰ SFJ ਵੱਲੋਂ ਖਾਲਿਸਤਾਨ ਦਾ ਅਮਰੀਕਾ, ਕੈਨੇਡਾ, ਯੂਕੇ ਤੇ ਯੂਰਪ 'ਚ ਝੰਡਾ ਲਹਿਰਾਉਣ ਦਾ ਐਲਾਨ ਕੀਤਾ।

ਸਿੱਖਸ ਫਾਰ ਜਸਟਿਸ ਜਥੇਬੰਦੀ ਤੇ ਪਾਬੰਦੀ ਲਗਾਉਣ ਦਾ ਸੂਬਾ ਬੀਜੇਪੀ ਪੁਰਜ਼ੋਰ ਸਵਾਗਤ ਕਰ ਰਹੀ ਹੈ। ਪਰ ਭਾਈਵਾਲ ਅਕਾਲੀ ਦਲ ਇਸ ਤੇ ਖੁੱਲ੍ਹ ਕੇ ਕੁਝ ਵੀ ਬੋਲਣ ਤੋਂ ਬਚ ਰਿਹਾ ਹੈ।

ਉੱਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ SFJ ਉਤੇ ਪਾਬੰਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਮੁਲਕ ਵਿਰੋਧੀ ਸਰਗਰਮੀਆਂ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਖੁੱਲ੍ਹ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਜਥੇਬੰਦੀਆਂ ਖ਼ਿਲਾਫ਼ ਸਖ਼ਤੀ ਦੀ ਲੋੜ ਹੈ ਜੋ ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਸਰਗਰਮ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਰਤ ਸਰਕਾਰ ਨੇ SFJ 'ਤੇ 5 ਸਾਲ ਲਈ ਬੈਨ ਲਗਾ ਦਿੱਤਾ ਸੀ। ਭਾਰਤ ਨੇ ਇਹ ਫੈਸਲਾ ਇਸ ਜਥੇਬੰਦੀ ਵੱਲੋਂ ਪਿਛਲੇ ਕੁਝ ਸਮੇਂ ਤੋਂ ਭਾਰਤ ਵਿਰੋਧੀ ਕੀਤੀਆਂ ਜਾ ਰਹੀਆਂ ਸਰਗਰਮੀਆਂ ਨੂੰ ਮੁੱਖ ਰੱਖ ਕੇ ਲਿਆ ਹੈ।

ਸਿੱਖਸ ਫਾਰ ਜਸਟਿਸ ਵੱਲੋਂ ਵਿਦੇਸ਼ੀ ਸਿੱਖਾਂ ਦੇ ਸਹਿਯੋਗ ਨਾਲ 2020 ਵਿਚ ਸਿੱਖਾਂ ਲਈ ਵੱਖਰੇ ਰਾਜ ਲਈ ਰਾਇਸ਼ੁਮਾਰੀ ਕਰਵਾਈ ਜਾ ਰਹੀ ਹੈ। ਜਿਸ ਲਈ ਭਾਰਤ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਵਿਚ ਸਰਗਰਮੀਆਂ ਵਿੱਢੀਆਂ ਹੋਈਆਂ ਹਨ। ਪੰਜਾਬ ਪੁਲਿਸ ਵੱਲੋਂ ਐਸਐਫਜੇ ਦੇ ਦਰਜਨ ਤੋਂ ਵੱਧ ਕਾਰਕੁਨਾਂ ਖ਼ਿਲਾਫ਼ ਅੱਤਵਾਦੀ ਸਰਗਰਮੀਆਂ ਸਬੰਧੀ ਮਾਮਲੇ ਦਰਜ ਕੀਤੇ ਹੋਏ ਹਨ।

ਸਿੱਖਸ ਫਾਰ ਜਸਟਿਸ ਦੇ ਬੁਲਾਰੇ ਗੁਰਪਤਵੰਤ ਸਿੰਘ ਪੰਨੂੰ ਅਕਸਰ ਹੀ ਪੰਜਾਬ ਦੇ ਮੁੱਖ ਮੰਤਰੀ ਤੇ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਮੁਖੀ ਨੂੰ ਧਮਕੀਆਂ ਵੀ ਦੇ ਚੁੱਕਾ ਹੈ। ਕੁਝ ਸਮਾਂ ਪਹਿਲਾਂ ਪੰਨੂੰ ਦਾ ਟਵਿੱਟਰ ਹੈਂਡਲ ਵੀ ਭਾਰਤ ਦੀ ਅਪੀਲ 'ਤੇ ਮੁਅੱਤਲ ਕੀਤਾ ਗਿਆ ਸੀ।

SHOW MORE
corona virus btn
corona virus btn
Loading