HOME » Videos » Punjab
Share whatsapp

ਆਪਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ: ਜਥੇਦਾਰ ਨੇ ਕੌਮ ਦੇ ਨਾਂਅ ਦਿੱਤਾ ਇਹ ਸੰਦੇਸ਼....

Punjab | 12:16 PM IST Jun 06, 2019

ਅੱਜ ਆਪਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਥੇਦਾਰ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ। ਅੱਜ ਦਾ ਦਿਨ 1984 ਦੇ ਉਸ ਸਾਕੇ ਦੀ ਯਾਦ ਤਾਜ਼ਾ ਕਰ ਜਾਂਦਾ ਹੈ। ਜਦੋਂ ਭਾਰਤੀ ਫ਼ੌਜ ਵੱਲੋਂ ਕਾਰਵਾਈ ਕਰਦਿਆੰ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਗਿਆ ਸੀ ਤੇ ਇਸ ਦੌਰਾਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ। ਉਹਨਾਂ ਕਿਹਾ ਕਿ 84 ਦਾ ਜ਼ਖਮ ਕਦੇ ਨਹੀਂ ਭੁੱਲਿਆ ਜਾ ਸਕਦਾ। ਉਹਨਾਂ ਕੌਮ ਨੂੰ ਇਕਜੁੱਟ ਹੋਣ ਦਾ ਸੁਨੇਹਾ ਵੀ ਦਿੱਤਾ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਦੌਰਾਨ ਕਿਹਾ ਕਿ ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜ ਵੱਲੋਂ ਲੁੱਟਿਆ ਗਿਆ ਕੀਮਤੀ ਖਜਾਨਾ ਵਾਪਸ ਨਹੀਂ ਕੀਤਾ ਗਿਆ। ਸਿੱਖਾਂ ਦਾ ਇਹ ਹੱਕ ਹੈ ਕਿ ਇਸ ਹਮਲੇ ਦਾ ਸੱਚ ਭਾਰਤ ਸਰਕਾਰ ਜਨਤਕ ਕਰੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦੀ ਦਿਹਾੜੇ ਮੌਕੇ ਸਮੂਹ ਨਾਨਕ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧਾਰਮਿਕ ਸਿਧਾਂਤਾਂ, ਸੰਸਥਾਵਾਂ ਤੇ ਕੌਮੀ ਮੁੱਦਿਆਂ ਨਾਲ ਸੰਬੰਧਿਤ ਮਸਲਿਆਂ ਨਾਲ ਨਜਿੱਠਣ ਲਈ ਮਿਲ ਬੈਠਣ ਵਾਲੀ ਸਿੱਖ ਪਰੰਪਰਾ ਨੂੰ ਮਜ਼ਬੂਤ ਕਰਨ ਜੋ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ।

ਜਥੇਦਾਰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਪੱਧਰ ਦੀਆਂ ਕੁੱਝ ਅਜਿਹੀਆਂ ਤਾਕਤਾਂ ਦੀ ਲਗਾਤਾਰ ਕੋਸ਼ਿਸ਼ ਰਹਿੰਦੀ ਹੈ ਕਿ ਉਹ ਸਿੱਖਾਂ ਦੇ ਧਾਰਮਿਕ ਤੇ ਸਮਾਜਿਕ ਮਸਲਿਆਂ ਵਿਚ ਦਖ਼ਲ ਅੰਦਾਜ਼ੀ ਕਰਕੇ ਪੰਜਾਬ ਦੇ ਮਾਹੌਲ 'ਚ ਬੇਲੋੜੀ ਭੜਕਾਹਟ ਪੈਦਾ ਕਰਨ।

SHOW MORE