HOME » Top Videos » Punjab
Share whatsapp

ਸਿਰਸਾ ਨੇ ਦੱਸਿਆ ਕਰਤਾਰਪੁਰ ਲਾਂਘੇ ਬਾਰੇ ਅਕਾਲੀ ਦਲ ਦਾ ਕੀ ਹੈ ਸਟੈਂਡ...

Punjab | 06:51 PM IST Aug 25, 2019

ਭਾਜਪਾ ਦੇ ਸੀਨੀਅਰ ਆਗੂ ਸੁਬਰਾਮਨੀਅਮ ਸਵਾਮੀ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ ਰੋਕਣ ਦੀ ਸਲਾਹ ਪਿੱਛੋਂ ਵਿਰੋਧੀ ਧਿਰਾਂ ਵੱਲੋਂ ਅਕਾਲੀ-ਭਾਜਪਾ ਸਰਕਾਰ ਨੂੰ ਘੇਰਿਆ ਹੋਇਆ ਹੈ। ਪੰਜਾਬ ਸਰਕਾਰ ਦੇ ਕੁਝ ਮੰਤਰੀਆਂ ਨੇ ਅਕਾਲੀ ਦਲ ਨੂੰ ਲਾਂਘੇ ਉਤੇ ਆਪਣਾ ਸਟੈਂਡ ਸਪਸ਼ਟ ਕਰਨ ਦੀ ਮੰਗ ਕੀਤੀ ਸੀ। ਜਿਸ ਪਿੱਛੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਅਕਾਲੀ ਦਾ ਕਰਤਾਰਪੁਰ ਲਾਂਘੇ ਉਤੇ ਸਟੈਂਡ ਬਹੁਤ ਸਪਸ਼ਟ ਹੈ।

ਅਕਾਲੀ ਦਲ ਉਤੇ ਸਵਾਲ ਚੁੱਕਣ ਵਾਲਿਆਂ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਨਾ ਚਾਹੀਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਲਾਂਘਾ ਖੁੱਲ੍ਹਣ ਕਾਰਨ ਸਰਹੱਦ ਪਾਰੋਂ ਅੱਤਵਾਦੀ ਆਉਣ ਦੀ ਗੱਲ ਕਰ ਰਹੇ ਹਨ। ਇਸ ਲਈ ਕਾਂਗਰਸ ਨੂੰ ਲਾਂਘੇ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਦੀ ਲੋੜ ਹੈ। ਅਕਾਲੀ ਦਲ ਹਮੇਸ਼ਾ ਲਾਂਘੇ ਦੇ ਹੱਕ ਵਿਚ ਸੀ ਤੇ ਹੁਣ ਵੀ ਹੈ। ਇਸ ਲਈ ਕਾਂਗਰਸੀ ਮੰਤਰੀ, ਅਕਾਲੀ ਦਲ ਉਤੇ ਦੋਸ਼ ਲਾਉਣ ਦੀ ਥਾਂ ਆਪਣਾ ਸਟੈਂਡ ਸਪਸ਼ਟ ਕਰਨ।

SHOW MORE