HOME » Top Videos » Punjab
Share whatsapp

Pre Budget 2019: ਅਕਾਲੀਆਂ ਨੂੰ ਵੀ ਪਸੰਦ ਨਾ ਆਇਆ ਮੋਦੀ ਦਾ ਬਜਟ

Punjab | 03:23 PM IST Feb 01, 2019

ਮੋਦੀ ਸਰਕਾਰ ਦਾ ਆਖਰੀ ਬਜਟ ਉਸ ਦੇ ਭਾਈਵਾਲ ਅਕਾਲੀ ਦਲ ਬਾਦਲ ਨੂੰ ਵੀ ਪਸੰਦ ਨਹੀਂ ਆਇਆ। ਇਹ ਪਹਿਲੀ ਵਾਰ ਹੈ ਜਦੋਂ ਅਕਾਲੀ ਦਲ ਨੇ ਆਪਣੀ ਭਾਈਵਾਲ ਸਰਕਾਰ ਦੇ ਬਜਟ ਉਤ ਸਵਾਲ ਚੁੱਕੇ ਹਨ। ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਹੈ ਕਿ ਭਾਵੇਂ ਸਰਕਾਰ ਨੇ ਹਰ ਵਰਗ ਨੂੰ ਰਾਹਤ ਦੇਣ ਦਾ ਦਾਅਵਾ ਕੀਤਾ ਹੈ ਪਰ ਕਿਸਾਨਾਂ ਦੀ ਅਣਦੇਖੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਹੜੀਆਂ ਗੱਲ਼ ਕੀਤੀਆਂ ਸਨ, ਉਨ੍ਹਾਂ ਮੁਤਾਬਕ ਬਜਟ ਨਹੀਂ ਹੈ। ਉਨ੍ਹਾਂ ਕਿਹਾ ਕਿ ਉਮੀਦ ਕੀਤੀ ਜਾ ਰਹੀ ਸੀ ਕਿ ਸਰਕਾਰ ਕਿਸਾਨਾਂ ਦੀ ਕਰਜ ਮੁਆਫੀ ਬਾਰੇ ਵੱਡਾ ਐਲਾਨ ਕਰੇਗੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਿਲ ਕੇ ਸਾਰੇ ਮਸਲੇ ਉਠਾਵਾਂਗੇ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਪੈਰਾਂ ਸਿਰ ਕਰਨ ਲ਼ਈ ਅਜੇ ਬੜਾ ਕੁਝ ਕਰਨ ਦੀ ਲੋੜ ਹੈ।

SHOW MORE