HOME » Videos » Punjab
Share whatsapp

ਦੇਰ ਰਾਤ ਅੰਮ੍ਰਿਤਸਰ 'ਚ ਸੁਣਾਈ ਦਿੱਤੀ ਧਮਾਕਿਆਂ ਦੀ ਆਵਾਜ਼, ਲੋਕਾਂ 'ਚ ਦਹਿਸ਼ਤ ਦਾ ਮਾਹੌਲ, ਜਾਣੋ ਪੂਰਾ ਮਾਮਲਾ

Punjab | 12:39 PM IST Mar 15, 2019

ਅੰਮ੍ਰਿਤਸਰ ਵਿੱਚ ਕੱਲ੍ਹ ਦੇਰ ਰਾਤ ਧਮਾਕਿਆਂ ਦੀ ਅਵਾਜ਼ ਸੁਣਾਈ ਦਿੱਤੀ। ਹਵਾਈ ਜਹਾਜ਼ਾਂ ਦੀ ਮੂਵਮੈਂਟ ਵੇਖੀ ਗਈ, ਜਿਸ ਨੂੰ ਲੈ ਕੇ ਲੋਕਾਂ ਵਿੱਚ ਖਲਬਲੀ ਮੱਚ ਗਈ। ਕਿਹਾ ਇਥੋਂ ਤੱਕ ਜਾ ਰਿਹਾ ਕਿ ਹਵਾਈ ਜਹਾਜ਼ਾਂ ਦੀ ਅਵਾਜ਼ ਨਾਲ ਘਰਾਂ ਦੇ ਸ਼ੀਸ਼ਿਆਂ ਵਿੱਚ ਵੀ ਤਰੇੜਾਂ ਆ ਗਈਆਂ। ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ ਫਿਲਹਾਲ ਕੁਝ ਵੀ ਸਪੱਸ਼ਟ ਨਹੀਂ ਹੈ ਕਿ ਇਹ ਆਖਿਰ ਸੀ ਕੀ ਕਿਉਂਕਿ ਨਾ ਤਾਂ ਪੁਲਿਸ ਇਸ ਬਾਰੇ ਕੋਈ ਜਾਣਕਾਰੀ ਹੋਣ ਦੀ ਗੱਲ ਕਹਿ ਰਹੀ ਹੈ, ਤੇ ਨਾ ਹੀ ਫੌਜ ਵੱਲੋਂ ਫਿਲਹਾਲ ਕੁਝ ਵੀ ਸਪੱਸ਼ਟ ਕੀਤਾ ਗਿਆ। ਇਹ ਸਾਰਾ ਮਾਮਲਾ ਉੱਪਰ ਅੱਪਲੋਡ ਵੀਡੀਓ ਵਿੱਚ ਦੇਖੋ।

SHOW MORE