HOME » Top Videos » Punjab
Share whatsapp

Amritsar: ਪੁਲਿਸ ਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ, ਦੋ ਗੈਂਗਸਟਰ ਕਾਬੂ

Punjab | 03:32 PM IST Dec 01, 2022

ਅੰਮ੍ਰਿਤਸਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਛੇਹਰਟਾ ਇਲਾਕੇ ਦੀ ਹੈ। ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਕ ਘਰ ਦੀ ਪਾਣੀ ਵਾਲੀ ਟੈਂਕੀ ਵਿਚੋਂ ਚਾਰ ਪਿਸਟਲ ਅਤੇ ਦੋ ਪਿਸਟਲ ਘਰ ਦੇ ਪਿਛਲੇ ਪਾਸੇ ਤੋਂ ਬਰਾਮਦ ਹੋਏ ਹਨ।  ਇਹ ਗੈਂਗਸਟਰ ਇੱਕ ਕਤਲ ਕੇਸ ਵਿੱਚ ਲੋੜੀਂਦੇ ਸਨ। ਜਦੋਂ ਪੁਲਿਸ ਨੇ ਗੈਂਗਸਟਰਾਂ ਨੂੰ ਰੋਕਿਆ ਤਾਂ ਇਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਅਤੇ ਭੱਜ ਗਏ। ਪੁੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ ਅਤੇ ਦੋਵੇਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਫੜੇ ਗਏ ਇੱਕ ਗੈਂਗਸਟਰ ਦੀ ਪਛਾਣ ਰਵੀ ਵਜੋਂ ਹੋਈ ਹੈ। ਉਹ ਨਾਰਾਇਣਗੜ੍ਹ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

SHOW MORE