HOME » Top Videos » Punjab
Share whatsapp

ਮਨਜੀਤ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਵਾਉਣ ਲਈ ਵੱਡੇ ਸੰਘਰਸ਼ ਦਾ ਐਲਾਨ

Punjab | 06:19 PM IST Sep 11, 2019

ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜਾ ਰੱਦ ਕਰਾਉਣ ਲਈ ਵੱਡਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ। ਸੰਘਰਸ਼ ਕਮੇਟੀ, ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿਚ 22 ਸਾਲ ਪਹਿਲਾਂ 29 ਜੁਲਾਈ 1997 ਨੂੰ ਮਹਿਲਕਲਾਂ ਵਿਚ ਵਾਪਰੇ ਕਿਰਨਜੀਤ ਕੌਰ ਸਮੂਹਿਕ ਜਬਰ/ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਰਕੱਢ ਆਗੂ ਮਨਜੀਤ ਨੂੰ ਸੁਣਾਈ ਉਮਰ ਕੈਦ ਸਜਾ ਤੋਂ ਬਾਅਦ ਪੈਦਾ ਹੋਈ ਹਾਲਤ ਸਬੰਧੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ।

ਇਸ ਸਮੇਂ ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ ਤੋਂ ਇਲਾਵਾ ਜਗਮੋਹਨ ਸਿੰਘ, ਸੁਖਦੇਵ ਸਿੰਘ ਕੋਕਰੀਕਲਾਂ, ਮਨਜੀਤ ਧਨੇਰ, ਨਰਾਇਣਦੱਤ, ਗੁਰਨਾਮ ਸਿੰਘ ਭੀਖੀ, ਰਮਿੰਦਰ ਪਟਿਆਲਾ, ਆਦਿ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕੀਤਾ। ਜਿਸ ਅਨੁਸਾਰ ਪੰਜਾਬ ਅੰਦਰ ਦੋ ਵਿਸ਼ਾਲ ਏਕੇ ਵਾਲਾ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ। ਜਿਸ ਅਨੁਸਾਰ 20 ਸਤੰਬਰ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ।

ਬੁਲਾਰਿਆਂ ਨੇ ਕਿਹਾ ਕਿ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਚੱਲੇ ਲੰਬੇ ਸੰਘਰਸ਼ ਦੀ ਬਦੌਲਤ ਹੀ ਸਾਰੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਸੀ। ਲੱਖਾਂ ਲੋਕਾਂ ਦੀ ਸ਼ਮੂਲੀਅਤ ਵਾਲੇ ਇਸ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਲੋਕ ਆਗੂ ਮਨਜੀਤ ਧਨੇਰ ਸਮੇਤ ਐਕਸ਼ਨ ਕਮੇਟੀ ਦੇ ਦੋ ਹੋਰ ਆਗੂਆਂ (ਨਰਾਇਣ ਦੱਤ ਅਤੇ ਪ੍ਰੇਮ ਕੁਮਾਰ) ਨੂੰ ਸਬਕ ਸਿਖਾਉਣ ਦੀ ਮਨਸ਼ਾ ਪਾਲਦਿਆਂ 03-03-2001 ਬਰਨਾਲਾ ਕਚਹਿਰੀ ਵਿੱਚ ਹੋਏ ਝਗੜੇ ਵਿਚ ਸਾਜ਼ਿਸ਼ ਤਹਿਤ ਉਲਝਾ ਕੇ ਸੈਸ਼ਨ ਕੋਰਟ ਬਰਨਾਲਾ ਨੇ 28-30 ਮਾਰਚ 200੫ ਨੂੰ ਹੋਰਨਾਂ ਸਮੇਤ ਉਮਰ ਕੈਦ ਦੀ ਸਜਾ ਸੁਣਾ ਦਿੱਤੀ ਸੀ।

ਇਸ ਨਿਹੱਕੀ ਸਜਾ ਵਿਰੁੱਧ ਸਮੂਹ ਇਨਸਾਫ਼ਪਸੰਦ ਜਥੇਬੰਦੀਆਂ ਦੇ ਸੰਘਰਸ਼ ਦੀ ਬਦੌਲਤ ਗਵਰਨਰ ਪੰਜਾਬ ਨੂੰ ੨੫-07-2007 ਨੂੰ ਇਹ ਸਜਾ ਰੱਦ ਕਰਨ ਲਈ ਮਜਬੂਰ ਕੀਤਾ ਸੀ। ਗਵਰਨਰ ਪੰਜਾਬ ਦਾ ਇਹ ਹੁਕਮ ਹਾਈਕੋਰਟ ਵਿੱਚ ਚੈਲੰਜ ਹੋਣ ਤੋਂ ਬਾਅਦ ਗਵਰਨਰ ਦਾ ਇਹ ਹੁਕਮ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਗਵਰਨਰ ਵੱਲੋਂ ਸਜਾ ਰੱਦ ਕਰਨ ਦੇ ਅਧਿਕਾਰ ਬਰਕਰਾਰ ਰੱਖਦਿਆਂ ਸਜਾ ਰੱਦ ਕਰਨ ਦੇ ਆਧਾਰ ਨੂੰ ਠੀਕ ਨਾਂ ਮੰਨਦਿਆਂ 24-02-2011 ਨੂੰ ਇਹ ਹੁਕਮ ਰੱਦ ਕਰਦਿਆਂ ਗਵਰਨਰ ਪੰਜਾਬ ਨੂੰ ਰਿਮਾਂਡ ਕੀਤਾ ਸੀ।

8 ਸਾਲ ਤੋਂ ਵਧੇਰੇ ਸਮਾਂ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਨੇ ਲੋਕ ਆਗੂ ਮਨਜੀਤ ਧਨੇਰ ਨੂੰ ਕੋਈ ਇਨਸਾਫ਼ ਨਹੀਂ ਦਿੱਤਾ। ਹੁਣ ਸੁਪਰੀਮ ਕੋਰਟ ਨੇ ਵੀ 3 ਸਤੰਬਰ 2019 ਨੂੰ ਲੋਕ ਆਗੂ ਮਨਜੀਤ ਧਨੇਰ ਦੀ ਅਪੀਲ ਖ਼ਾਰਜ ਕਰਕੇ ਹਾਈਕੋਰਟ ਦਾ ਫੈਸਲਾ ਬਰਕਰਾਰ ਰੱਖ ਦਿੱਤਾ ਹੈ। ਆਗੂਆਂ ਨੇ ਇਸ ਸੰਘਰਸ਼ ਵਿੱਚ ਸਮੂਹ ਇਨਸਾਫ਼ਪਸੰਦ ਜਨਤਕ ਜਮਹੂਰੀ ਜਥੇਬੰਦੀਆਂ, ਲੋਕ ਪੱਖੀ ਸ਼ਖ਼ਸੀਅਤਾਂ, ਕਾਲਮ ਨਵੀਸਾਂ, ਬੁੱਧੀਜੀਵੀਆਂ, ਸਾਹਿਤਕਾਰਾਂ, ਰੰਗ ਕਰਮੀਆਂ ਨੂੰ ਵਧ ਚੜ੍ਹ ਕੇ ਹਿੱਸਾ ਪਾਉਣ ਦੀ ਜ਼ੋਰਦਾਰ ਅਪੀਲ ਕੀਤੀ।

SHOW MORE