HOME » Top Videos » Punjab
Share whatsapp

'ਆਪ' ਵਿਚ ਇਕਜੁਟਤਾ ਦੀਆਂ ਕੋਸ਼ਿਸ਼ਾਂ- ਭਗਵੰਤ ਮਾਨ ਨੇ ਖਹਿਰਾ ਤੇ ਕੰਵਰ ਸੰਧੂ ਨੂੰ ਕੀਤਾ ਫੋਨ

Punjab | 06:07 PM IST May 27, 2019

ਲੋਕ ਸਭਾ ਚੋਣਾਂ ਵਿਚ ਨਮੋਸ਼ੀ ਵਾਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਮੁੜ ਇੱਕਜੁੱਟਤਾ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਪੰਜਾਬ ਦੇ ਪਾਰਟੀ ਪ੍ਰਧਾਨ ਭਗਵੰਤ ਮਾਨ ਇਸ ਪਾਸੇ ਸਰਗਰਮ ਨਜ਼ਰ ਆ ਰਹੇ ਹਨ। ਪਤਾ ਲੱਗਾ ਹੈ ਕਿ ਉਨ੍ਹਾਂ ਨੇ ਪਾਰਟੀ ਦੇ ਬਾਗ਼ੀ ਵਿਧਾਇਕਾਂ ਕੰਵਰ ਸੰਧੂ ਤੇ ਸੁਖਪਾਲ ਖਹਿਰਾ ਨੂੰ ਫੋਨ ਕੀਤਾ ਹੈ।

ਕੰਵਰ ਸੰਧੂ ਨੇ ਮੰਨਿਆ ਹੈ ਕਿ ਭਗਵੰਤ ਮਾਨ ਦਾ ਫੋਨ ਆਇਆ ਸੀ ਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਉਨ੍ਹਾਂ ਨੂੰ ਮਾਰਗ ਦਰਸ਼ਨ ਕਰਨ ਲਈ ਕਿਹਾ। ਸੁਖਪਾਲ ਖਹਿਰਾ ਨੂੰ ਵੀ ਮਾਨ ਨੇ ਫੋਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਮਾਨ ਨੇ ਪਾਰਟੀ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ ਫੋਨ ਕੀਤਾ ਹੈ ਤਾਂ ਇਸ ਦਾ ਸਵਾਗਤ ਹੈ। ਸੰਧੂ ਨੇ ਕਿਹਾ ਕਿ ਉਹ ਪਾਰਟੀ ਵਿਚ ਇੱਕਜੁੱਟਤਾ ਲਈ ਤਿਆਰ ਹਨ ਪਰ ਭਗਵੰਤ ਮਾਨ, ਹਰਪਾਲ ਚੀਮਾ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦੇਣ।

SHOW MORE