HOME » Videos » Punjab
Share whatsapp

ਸੁਖਬੀਰ, ਹਰਸਿਮਰਤ ਬਾਦਲ ਤੇ ਮਜੀਠੀਆ 'ਤੇ ਮਾਣਹਾਨੀ ਦਾ ਦਾਅਵਾ ਠੋਕਿਆ

Punjab | 06:28 PM IST Dec 06, 2018

ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਸਾਲੇ ਜੈਜੀਤ ਸਿੰਘ ਜੌਹਲ ਉਰਫ ਜੋਜੋ ਨੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਮਜੀਠੀਆ ਖ਼ਿਲਾਫ 10 ਕਰੋੜ ਦਾ ਮਾਣਹਾਨੀ ਕੇਸ ਠੋਕਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਚੋਣਾਂ ਦੌਰਾਨ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਿਕਰਮ ਮਜੀਠੀਆ ਵੱਲੋਂ ਜੋਜੋ ਟੈਕਸ ਦੇ ਨਾਮ ਉਤੇ ਉਨ੍ਹਾਂ ਨੂੰ ਬਦਨਾਮ ਕੀਤਾ ਗਿਆ।

ਜੈਜੀਤ ਸਿੰਘ ਜੌਹਲ ਉਰਫ ਜੋਜੋ


ਜੌਹਲ ਇਸ ਤੋਂ ਪਹਿਲਾਂ ਇਨ੍ਹਾਂ ਲੀਡਰਾਂ ਨੂੰ ਮੁਆਫ਼ੀ ਮੰਗਣ ਲਈ ਵੀ ਕਹਿ ਚੁੱਕੇ ਹਨ, ਪਰ ਹੁਣ ਉਨ੍ਹਾਂ ਨੇ ਬਠਿੰਡਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕਰ ਦਿੱਤਾ ਹੈ। ਜੋਜੋ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਮੁਆਫੀ ਮੰਗਣ ਦਾ ਮੌਕਾ ਦਿੱਤਾ ਗਿਆ ਸੀ ਪਰ ਇਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ। ਜਿਸ ਤੋਂ ਬਾਅਦ ਇਹ ਦਾਅਵਾ ਠੋਕਿਆ ਗਿਆ ਹੈ।

 

SHOW MORE