HOME » Videos » Punjab
Share whatsapp

ਭਾਜਪਾ ਵਿਚ ਸ਼ਾਮਲ ਹੋਣਗੇ ਐਚ.ਐਸ ਫੂਲਕਾ?

Punjab | 04:39 PM IST Jan 09, 2019

ਆਮ ਆਦਮੀ ਪਾਰਟੀ ਵਿਚੋਂ ਅਸਤੀਫਾ ਦੇ ਚੁੱਕੇ ਐਚਐਸ ਫੂਲਕਾ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਚਰਚੇ ਤੇਜ਼ ਹੋ ਗਏ ਹਨ। ਭਾਜਪਾ ਨੇਤਾ ਆਰ.ਪੀ. ਸਿੰਘ ਨੇ ਫੂਲਕਾ ਦੀਆਂ ਤਰੀਫਾਂ ਦੇ ਪੁਲ ਬੰਨ੍ਹਦੇ ਹੋਏ ਆਖਿਆ ਹੈ ਕਿ ਭਾਜਪਾ ਵਿਚ ਫੂਲਕਾ ਦਾ ਸਵਾਗਤ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਫੂਲਕਾ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਹ ਫੂਲਕਾ ਨੂੰ ਸਲਾਹ ਦਿੰਦੇ ਹਨ ਕਿ ਉਨ੍ਹਾਂ ਨੂੰ ਭਾਜਪਾ ਵਿਚ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਫੂਲਕਾ ਦਿੱਲੀ ਤੋਂ ਲੈ ਕੇ ਪੰਜਾਬ ਵਿਚੋਂ ਕਿਤੇ ਵੀ ਚੋਣ ਲੜ ਸਕਦੇ ਹਨ। ਹਾਲਾਂਕਿ ਚੋਣ ਲੜਾਉਣ ਦਾ ਫੈਸਲਾ ਪਾਰਟੀ ਹਾਈਕਮਾਨ ਕਰੇਗੀ। ਉਨ੍ਹਾਂ ਕਿਹਾ ਕਿ ਫੂਲਕਾ ਨੇ 1984 ਦੇ ਪੀੜਤਾਂ ਨੂੰ ਨਿਆਂ ਦਿਵਾਉਣ ਲ਼ਈ ਲੰਬੀ ਲੜਾਈ ਲੜੀ ਹੈ। ਫੂਲਕਾ ਵਰਗੇ ਹੋਰ ਲੋਕ ਵੀ ਪਾਰਟੀ ਵਿਚ ਆਉਣਾ ਚਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।

SHOW MORE