HOME » Videos » Punjab
Share whatsapp

ਹੁਣ ਮਹਿਰੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਫੋਟੋ ਤੋੜੀ, ਕਾਰਵਾਈ ਦੀ ਮੰਗ

Punjab | 07:41 AM IST Feb 12, 2019

ਪੰਜਾਬ ਦੇ ਮਹਿਰੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜੱਦੀ ਪਿੰਡ ਕੋਟਲੀ ਚ ਸ਼ਰਾਰਤੀ ਅਨਸਰਾਂ ਵੱਲੋਂ ਬੇਅੰਤ ਸਿੰਘ ਦੀ ਫੋਟੋ ਨੂੰ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਨੂੰ ਲੈ ਕੇ ਹਲਕਾ ਪਇਲ ਦੇ ਵਿਧਾਇਕ ਲਖਵੀਰ ਲੱਖਾ ਨੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਮਲਣ ਦਾ ਮਾਮਲਾ ਹਾਲੇ ਠੰਡਾ ਵੀ ਨਹੀਂ ਸੀ ਹੋਇਆ ਸੀ ਕਿ ਪਾਇਲ ਦੇ ਪਿੰਡ ਕੋਟਲੀ ਜੋ ਕਿ ਮਹਿਰੂਮ ਮੁੱਖ ਮੰਤਰੀ ਬੇਅੰਤ ਸਿੰਘ ਦਾ ਜੱਦੀ ਪਿੰਡ ਹੈ। ਜਿੱਥੇ ਬਣੇ ਯਾਦਗਾਰੀ ਗੇਟ ਤੇ ਲੱਗੀ ਬੇਅੰਤ ਸਿੰਘ ਦੀ ਫੋਟੋ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਤੋੜ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਨੇ ਦੱਸਿਆ ਕਿ ਉਹ ਜਦੋ ਸਵੇਰੇ ਸੈਰ ਕਰਨ ਲਈ ਜਾ ਰਿਹਾ ਸੀ ਤਾ ਉਸ ਵੇਲੇ ਦੇਖੀਆਂ ਕਿ ਸ਼ਰਾਰਤੀ ਅਨਸਰਾਂ ਨੇ ਮਹਿਰੂਮ ਬੇਅੰਤ ਸਿੰਘ ਦੀ ਫ਼ੋਟੋ ਤੇ ਪੱਥਰ ਮਾਰ ਕੇ ਨੁਕਸਾਨ ਪਹੁੰਚਾਇਆ।

ਉਧਰ ਹਲਕਾ ਐਮ ਐੱਲ ਏ ਲਖਵੀਰ ਸਿੰਘ ਲੱਖਾਂ ਨੇ  ਕਿਹਾ ਕੇ ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਇਹ ਮਾੜਾ ਕੰਮ ਕੀਤਾ ਹੈ ਉਹਨਾਂ ਨੂੰ ਫੜ ਕੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।

ਓੱਥੇ ਹੀ ਪਾਇਲ ਦੇ ਐਸਐਚਓ ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਖਿਲਾਫ ਐਫ ਆਰ ਆਈ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

ਪਹਿਲਾਂ ਲੁਧਿਆਣਾ ਚ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਪੋਥਣ ਦੇ ਮਾਮਲਾ ਸਾਹਮਣੇ ਆਇਆ ਸੀ। ਹੁਣ ਸ਼ਰਾਰਤੀ ਅਨਸਰਾਂ ਵੱਲੋਂ ਬੇਅੰਤ ਸਿੰਘ ਦੀ ਫੋਟੋ ਨੂੰ ਨੁਕਸਾਨ ਪਹੁੰਚਾਉਣਾ ਕਈ ਸਵਾਲ ਖੜੇ ਕਰਦੇ ਹਨ।

SHOW MORE