HOME » Videos » Punjab
Share whatsapp

ਕਰਤਾਰਪੁਰ ਲਾਂਘੇ ਦਾ ਸਿਹਰਾ ਮੋਦੀ ਤੇ ਕੈਪਟਨ ਸਿਰ ਬੱਝਾ, ਸਿੱਧੂ ਨੂੰ ਅਣਗੌਲਿਆ

Punjab | 05:46 PM IST Dec 03, 2018

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਰਤਾਰਪੁਰ ਲਾਂਘੇ ਲਈ ਨਵਜੋਤ ਸਿੰਘ ਸਿੱਧੂ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਕੋਸ਼ਿਸ਼ਾਂ ਨੂੰ ਬਿਲਕੁਲ ਵਿਸਾਰ ਦਿੱਤਾ। ਪੰਜਾਬ ਕੈਬਨਿਟ ਵੱਲੋਂ ਮੋਦੀ ਸਰਕਾਰ ਤੇ ਖਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਦਾ ਇਸ ਕੰਮ ਨੂੰ ਸਿਰੇ ਲਾਉਣ ਲਈ ਧੰਨਵਾਦ ਕੀਤਾ ਪਰ ਪਾਕਿਸਤਾਨ ਤੇ ਸਿੱਧੂ ਨੂੰ ਇਸ ਤੋਂ ਲਾਂਭੇ ਹੀ ਰੱਖਿਆ।  ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੇ ਨਾਲ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ ਹੈ ਅਤੇ ਇਸ ਦੇ ਨਾਲ ਅਸਲ ਕਬਜੇ ਵਾਲੀ ਰੇਖਾ ਦੇ ਨੇੜੇ ਇਤਿਹਾਸਕ ਕਰਤਾਰਪੁਰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਨਤਮਸਤਕ ਹੋਣ ਰਾਹ ਪੱਧਰਾ ਹੋ ਗਿਆ ਹੈ। ਮੰਤਰੀ ਮੰਡਲ ਨੇ ਨੋਟ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਲਾਂਘਾ ਖੋਲ੍ਹਣ ਦੇ ਮਹੱਤਵਪੂਰਨ ਫੈਸਲੇ ਨੂੰ ਬੂਰ ਪਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤ ਸਰਕਾਰ ਦਾ ਇਸ ਲਾਂਘੇ ਬਾਰੇ ਭਰੀ ਹਾਮੀ ਲਈ ਧੰਨਵਾਦ ਕੀਤਾ ਸੀ ਪਰ ਮੋਦੀ ਸਰਕਾਰ ਦੇ ਮੰਤਰੀਆਂ ਨੇ ਪਾਕਿਸਤਾਨ ਦੀ ਸ਼ਲਾਘਾ ਕਰਨ ਦੀ ਥਾਂ ਅਤਿਵਾਦ ਦੇ ਮੁੱਦੇ ਉਤੇ ਇਮਰਾਨ ਖਾਨ ਸਰਕਾਰ ਦੀ ਅਲੋਚਨਾ ਦੇ ਸਿਵਾਏ ਕੁਝ ਨਹੀਂ ਕੀਤਾ। ਹੁਣ ਕੈਬਨਿਟ ਦੀ ਮੀਟਿੰਗ ਵਿਚ ਵੀ ਸਰਕਾਰ ਨੇ ਪਾਕਿਸਤਾਨ ਦੀ ਸ਼ਲਾਘਾ ਕਰਨ ਦੀ ਥਾਂ ਮੋਦੀ ਸਰਕਾਰ ਤੱਕ ਹੀ ਸੀਮਤ ਰਹੀ ਹੈ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਤਾਂ ਇਸ ਪਾਸੇ ਬਿਲਕੁਲ ਹੱਦ ਕਰ ਦਿੱਤੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪਾਕਿਸਤਾਨ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ ਪਰ ਸਾਡੀ ਸਰਕਾਰ ਇਹ ਸਭ ਕਰਨ ਤੋਂ ਕਿਉਂ ਝਿਜਕ ਰਹੀ ਹੈ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਅਸਲ ਵਿਚ 2002 ਵਿਚ ਜਦੋਂ ਕੈਪਟਨ ਸਰਕਾਰ ਬਣੀ ਸੀ, ਉਦੋਂ ਕੈਪਟਨ ਸਾਹਬ ਨੇ ਇਸ ਪਾਸੇ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਸਨ।

ਦਰਅਸਲ ਉਨ੍ਹਾਂ ਨੂੰ ਪਾਕਿਸਤਾਨ ਤੇ ਸਿੱਧੂ ਨੂੰ ਇਸ ਲਾਂਘੇ ਦਾ ਸਿਹਰਾ ਬੰਨ੍ਹਣ ਬਾਰੇ ਸਵਾਲ ਕੀਤਾ ਗਿਆ ਸੀ ਪਰ ਮੰਤਰੀ ਜੀ ਗੱਲ ਨੂੰ ਹੋਰ ਹੀ ਪਾਸੇ ਲੈ ਤੁਰੇ ਤੇ ਆਖ ਦਿੱਤਾ ਕਿ ਕੈਪਟਨ ਨੇ ਪਿਛਲੇ ਸਰਕਾਰ ਸਮੇਂ ਇਸ ਪਾਸੇ ਕਾਫੀ ਕੋਸ਼ਿਸ਼ਾਂ ਕੀਤੀਆਂ ਸਨ, ਜੋ ਹੁਣ ਜਾ ਕੇ ਫਲ ਲਿਆਈਆਂ ਹਨ।

SHOW MORE