HOME » Videos » Punjab
Share whatsapp

ਦੂਸ਼ਿਤ ਪਾਣੀ ਤੇ ਸੰਜੀਦਾ ਨਹੀਂ ਸਰਕਾਰ: ਖਹਿਰਾ

Punjab | 06:57 PM IST Jun 13, 2018

ਦੂਸ਼ਿਤ ਪਾਣੀਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਆਪ ਆਗੂਆਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੂੰ ਮੰਗ ਪੱਤਰ ਸੌਂਪਿਆ ਹੈ|

ਪੰਜਾਬ ਦੀਆਂ ਦਰਿਆਵਾਂ ਅਤੇ ਨਹਿਰਾਂ ਦੇ ਦੂਸ਼ਿਤ ਹੋ ਰਹੇ ਪਾਣੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਮੁਹਿੰਮ ਵਿੱਢੀ ਹੋਈ ਹੈ| ਮਸਲੇ ਤੇ ਚਿੰਤਾ ਜ਼ਾਹਿਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪੀਆਂ| ਇਸ ਦੌਰਾਨ ਖਹਿਰਾ ਨੇ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਇਸ ਮਸਲੇ ਤੇ ਸੰਜੀਦਾ ਨਹੀਂ ਹਨ|

ਉੱਧਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਦਾਅਵਾ ਕੀਤਾ ਕਿ ਇਸ ਮਸਲੇ ਤੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ|

SHOW MORE