HOME » Videos » Punjab
Share whatsapp

ਜਦੋਂ PGI ਵਿਚ ਦਾਖਲ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਐਵਾਰਡ ਦੇਣ ਅਚਾਨਕ ਪੁੱਜ ਗਏ ਕੈਪਟਨ...

Punjab | 06:35 PM IST Jul 09, 2019

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੀ.ਜੀ.ਆਈ. ਵਿਚ ਜੇਰੇ ਇਲਾਜ ਹਾਕੀ ਵਿਚ ਤਿੰਨ ਵਾਰ ਦੇ ਉਲੰਪਿਕ ਸੋਨ ਤਮਗ਼ਾ ਜੇਤੂ ਬਲਬੀਰ ਸਿੰਘ ਸੀਨੀਅਰ ਨੂੰ ਅਚਾਨਕ ਮਿਲਣ ਪੁੱਜ ਗਏ। ਦਰਅਸਲ, ਪੰਜਾਬ ਸਰਕਾਰ ਵੱਲੋਂ ਨਾਮਵਰ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਬਲਬੀਰ ਸਿੰਘ ਸੀਨੀਅਰ ਇਸ ਸਮੇਂ ਕਾਫੀ ਬਿਮਾਰ ਹਨ ਤੇ ਪੀਜੀਆਈ ਦਾਖਲ ਹਨ। ਇਸ ਲਈ ਕੈਪਟਨ ਅਮਰਿੰਦਰ ਖ਼ੁਦ ਪੀਜੀਆਈ ਗਏ ਤੇ ਉਨ੍ਹਾਂ ਨੂੰ ਐਵਾਰਡ ਸੌਂਪ ਕੇ ਆਏ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਰਤਨ ਲਈ ਵੀ ਉਨ੍ਹਾਂ ਦੇ ਨਾਂ ਦੀ ਸਿਫ਼ਾਰਸ਼ ਕਰਨਗੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਸੀ। ਖੇਡ ਵਿਭਾਗ ਦੀ ਡਾਇਰੈਕਟਰ ਅਤੇ ਮੁੱਖ ਮੰਤਰੀ ਦੀ ਵਧੀਕ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਮ੍ਰਿਤ ਗਿੱਲ ਨੇ ਪੀ.ਜੀ.ਆਈ. ਜਾ ਕੇ ਬਲਬੀਰ ਸਿੰਘ ਸੀਨੀਅਰ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਦੋਹਤੇ ਕਬੀਰ ਸਿੰਘ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ ਸੀ।

SHOW MORE