HOME » Top Videos » Punjab
Share whatsapp

ਅੰਮ੍ਰਿਤਪਾਲ ਨੂੰ ਪਾਕਿਸਤਾਨ ਨੇ ਭੇਜਿਆ : ਕੈਪਟਨ ਅਮਰਿੰਦਰ ਸਿੰਘ

Punjab | 06:44 PM IST Oct 01, 2022

ਚੰਡੀਗੜ੍ਹ-  'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਦਾਅਵਾ ਕੀਤਾ ਹੈ। ਅੱਜ ਭਾਜਪਾ ਦੀ ਕਾਨਫਰੰਸ ਵਿੱਚ ਬੋਲਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਨੂੰ ਪਾਕਿਸਤਾਨ ਨੇ ਭੇਜਿਆ ਹੈ। ਪਾਕਿਸਤਾਨ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਪਾਕਿਸਤਾਨ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰ ਚੁਕਾਉਣਾ ਚਾਹੁੰਦਾ ਹੈ। ਪਕਿਸਤਾਨ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣਾ ਚਾਹੁੰਦਾ ਹੈ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਚਾਹੁੰਦਾ ਹੈ ਡਰੋਨ ਰਾਹੀਂ ਜਿਹੜੇ ਹਥਿਆਰ ਭੇਜੇ ਜਾ ਰਹੇ ਹਨ, ਉਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਅੰਮ੍ਰਿਤਪਾਲ ਦੁਬਈ ਤੋਂ ਆਇਆ ਹੈ, ਇਸਦਾ ਪਰਿਵਾਰ ਦੁਬਈ ਰਹਿੰਦਾ ਹੈ। ਪੰਜਾਬ ਸਰਕਾਰ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਇਹਦੀ ਮਨਸ਼ਾ ਕੀ ਹੈ।

SHOW MORE