HOME » Top Videos » Punjab
Share whatsapp

ਕੈਪਟਨ ਨੇ ਪੰਜਾਬ ਭਵਨ ‘ਚ ਮਨਾਈ ਕਸ਼ਮੀਰੀ ਵਿਦਿਆਰਥੀਆਂ ਨਾਲ ਈਦ, ਲੰਚ ਵੀ ਕੀਤਾ

Punjab | 01:33 PM IST Aug 12, 2019

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਈਦ ਦਾ ਤਿਉਹਾਰ ਮਨਾਇਆ। ਕੈਪਟਨ ਨੇ ਸੂਬੇ ਦੇ ਵੱਖ-ਵੱਖ ਕਾਲਜਾਂ-ਯੂਨੀਵਰਸਿਟੀਆਂ ‘ਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਨਾਲ ਲੰਚ ਵੀ ਕੀਤਾ। ਕੈਪਟਨ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੰਜਾਬ ਭਵਨ ‘ਚ ਲੰਚ ਦਾ ਸੱਦਾ ਦਿੱਤਾ।

ਪੰਜਾਬ ਭਰ ਵਿਚੋਂ ਕਸ਼ਮੀਰੀ ਵਿਦਿਆਰਥੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਚ ਕਰਕੇ ਈਦ ਦਾ ਤਿਉਹਾਰ ਮਨਾਉਣ ਲਈ ਪੁੱਜੇ। ਦੱਸ ਦਈਏ ਕਿ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਵਿਚ ਸਹਿਮ ਦਾ ਮਾਹੌਲ ਹੈ। ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਹਾਇਤਾ ਤੇ ਸੁਰੱਖਿਆ ਦਾ ਭਰੋਸਾ ਦਿੱਤਾ ਹੋਇਆ ਹੈ। ਹੁਣ ਕੈਪਟਨ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹੌਸਲਾ ਦਿੱਤਾ ਹੈ।

SHOW MORE