ਕੈਪਟਨ ਸਰਕਾਰ ਦਾ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਝਟਕਾ
Punjab | 12:56 PM IST Jun 22, 2019
ਬਿਜਲੀ ਦੇ ਝਟਕੇ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਗਰੀਬ ਲੋਕਾਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਸਰਕਾਰ ਨੇ ਸਸਤੇ ਰਾਸ਼ਨ ਵਾਲੇ ਸਾਰੇ ਕਾਰਡ ਰੱਦ ਕਰ ਦਿੱਤੇ ਹਨ। ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਦਾ ਕੰਮ ਨਵੇਂ ਸਿਰੇ ਤੋਂ ਕੀਤਾ ਜਾਵੇਗਾ, ਜਿਸ ਤਹਿਤ ਪਹਿਲਾਂ ਆਟਾ ਦਾਲ ਅਤੇ ਰਾਸ਼ਨ ਸਕੀਮ ਅਧੀਨ ਬਣਾਏ ਸਾਰੇ ਕਾਰਡ ਖਤਮ ਹੋ ਜਾਣਗੇ।
ਇਨ੍ਹਾਂ ਸਭ ਦੀ ਮੁੜ ਪੜਤਾਲ ਕੀਤੀ ਜਾਵੇਗੀ। ਇਸ ਲਈ ਸਰਕਾਰ ਨੇ ਬਕਾਇਦਾ ਨੋਟਿਸ ਜਾਰੀ ਕੀਤਾ ਹੈ, ਜਿਸ ‘ਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਮੁੜ ਪੜਤਾਲ ਦੌਰਾਨ ਕਣਕ ਦੀ ਵੰਡ ਜਾਰੀ ਰਹੇਗੀ। ਸਕੀਮ ਤਹਿਤ ਆਉਂਦੇ ਲਾਭਪਾਤਰੀਆਂ ਦੀ ਸ਼ਨਾਖ਼ਤ ਦਾ ਕੰਮ 30 ਜੁਲਾਈ ਤੱਕ ਮੁਕੰਮਲ ਕਰਨ ਦੀ ਗੱਲ ਕਹੀ ਜਾ ਰਹੀ ਹੈ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ‘ਤੇ ਆਉਣ ਵਾਲੇ ਦਿਨਾਂ ‘ਚ ਸਿਆਸਤ ਭਖਣ ਦੇ ਪੂਰੇ ਆਸਾਰ ਹਨ, ਵਿਰੋਧੀ ਖਾਸ ਕਰ ਅਕਾਲੀ ਦਲ ਸੂਬਾ ਸਰਕਾਰ ਨੂੰ ਇਸ ਮੁੱਦੇ ‘ਤੇ ਘੇਰਨ ਦਾ ਮੌਕਾ ਨਹੀਂ ਛੱਡੇਗਾ। ਫਿਲਹਾਲ ਦੇਖਣਾ ਹੋਵੇਗਾ ਕਿ ਲਾਭਪਾਤਰੀਆਂ ਨੂੰ ਮੁੜ ਤੋਂ ਇਹ ਕਾਰਡ ਕਦੋਂ ਜਾਰੀ ਕੀਤੇ ਜਾਣਗੇ।
-
CM ਮਾਨ ਕੋਠੀ ਘੇਰਨ ਜਾ ਰਹੇ ਇਨਸਾਫ਼ ਮੋਰਚੇ ਦਾ ਜਥਾ ਪੁਲਿਸ ਨੇ ਰੋਕਿਆ, ਹਿਰਾਸਤ 'ਚ ਲਿਆ
-
ਰਾਮ ਰਹੀਮ ਦੇ ਗੀਤ 'ਤੇ ਹੰਗਾਮਾ, 'ਬਲਾਤਕਾਰੀ ਤੇ ਕੁਕਰਮੀ ਬੰਦਾ ਨੌਜਵਾਨੀ ਨੂੰ ਕੀ ਸੇਧ...
-
-
ਕੌਮੀ ਇੰਨਸਾਫ਼ ਮੋਰਚਾ ਦਾ ਪੰਥ ਤੋਂ ਹੱਟਕੇ ਕੋਈ ਫੈਸਲਾ ਨਹੀਂ ਹੋਵੇਗਾ : ਬਾਪੂ ਗੁਰਚਰਨ ਸਿੰਘ
-
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ ਭਲਕੇ
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ