HOME » Top Videos » Punjab
Share whatsapp

ਬਠਿੰਡਾ 'ਚ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾਂ ਨੌਜਵਾਨ ਦੀ ਮੌਤ

Punjab | 04:07 PM IST Oct 05, 2022

ਪੰਜਾਬ ਵਿੱਚ ਨਸ਼ੇ ਦਾ ਕਹਿਰ ਰੁਕ ਨਹੀਂ ਰਿਹਾ ਹੈ ਅਤੇ ਰੋਜ਼ਨਾ ਕਿਸੇ ਨਾ ਕਿਸੇ ਨੌਜਵਾਨ ਨੂੰ ਆਪਣੀ ਜਾਨ ਗੁਆਉਣੀ ਪੈ ਰਹੀ ਹੈ। ਹੁਣ ਬਠਿੰਡਾ ਵਿਖੇ ਇੱਕ ਨੌਜਵਾਨ ਨੂੰ ਨਸ਼ੇ ਦੇ ਦੈਂਤ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਾਮਲਾ ਧੋਬੀਆਆਣਾ ਬਸਤੀ ਦਾ ਹੈ, ਜਿਥੇ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਨੌਜਵਾਨ 20 ਸਾਲ ਦਾ ਦੱਸਿਆ ਜਾ ਰਿਹਾ ਹੈ, ਜਿਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਦੱਸੀ ਜਾ ਰਹੀ ਹੈ। ਲੋਕਾਂ ਵਿੱਚ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ ਕਿ ਨਸ਼ੇ ਨੂੰ ਰੋਕਿਆ ਨਹੀਂ ਜਾ ਰਿਹਾ। ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ ਵਿੱਚ ਵੀ ਨਸ਼ੇ ਕਾਰਨ ਇੱਥ ਨੌਜਵਾਨ ਦੀ ਮੌਤ ਹੋ ਗਈ ਸੀ।

SHOW MORE