HOME » Top Videos » Punjab
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ
Punjab | 03:50 PM IST Jan 09, 2023
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਨੂੰ ਇਹ ਰਾਹਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਦਿੱਤੀ ਹੈ।ਹਾਈਕੋਰਟ ਨੇ ਮਾਨਸਾ ਅਦਾਲਤ ਦੀ ਪ੍ਰੋਸੀਡਿੰਗ 'ਤੇ ਅਗਲੇ ਹੁਕਮਾਂ ਤੱਕ ਸਟੇਅ ਜਾਰੀ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਨੂੰ ਮਾਨਸਾ ਅਦਾਲਤ ਵਿੱਚ 12 ਜਨਵਰੀ ਨੂੰ ਪੇਸ਼ ਹੋਣਾ ਸੀ। ਅਦਾਲਤ ਨੇ ਚੰਨੀ ਨੂੰ ਉਕਤ ਮਾਮਲੇ ਵਿੱਚ ਸੰਮਨ ਜਾਰੀ ਕੀਤੇ ਸਨ ਅਤੇ ਪੁਲਿਸ ਕੋਲੋਂ ਉਨ੍ਹਾਂ ਨੇ ਸੰਮਨ ਪ੍ਰਾਪਤ ਕਰ ਲਏ ਸਨ। ਦੱਸ ਦੇਈਏ ਕਿ ਅਮਰੀਕਾ ਤੋਂ ਜਦੋਂ ਸਾਬਕਾ ਮੁੱਖ ਮੰਤਰੀ ਚੰਨੀ ਪਰਤੇ ਸਨ ਤਾਂ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ ਸਨ ਅਤੇ ਇਥੇ ਹੀ ਉਨ੍ਹਾਂ ਨੂੰ ਪੁਲਿਸ ਨੇ ਸੰਮਨ ਦਿੱਤੇ ਸਨ।
SHOW MORE