ਫਗਵਾੜਾ 'ਚ ਪੁਲਿਸ ਨੂੰ ਵੱਡੀ ਕਾਮਯਾਬੀ, 1 ਕਰੋੜ ਦੀ ਡਰੱਗ ਮਨੀ ਕੀਤੀ ਕਾਬੂ
Punjab | 10:12 AM IST Nov 14, 2022
ਚੰਡੀਗੜ੍ਹ: ਫਗਵਾੜਾ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਇਸਦੇ ਨਾਲ ਹੀ ਮੁਲਜ਼ਮ ਕੋਲੋਂ 2 ਹਜ਼ਾਰ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਥਿਤ ਦੋਸ਼ੀ ਮੈਡੀਕਲ ਸਟੋਰ ਦਾ ਮਾਲਕ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਮਜੀਤ ਲਾਲ ਨੂੰ ਕਾਬੂ ਕੀਤਾ ਗਿਆ ਹੈ, ਜਿਸ ਕੋਲੋਂ 2050 ਨਸ਼ੇ ਦੀਆਂ ਗੋਲੀਆਂ ਫੜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਪੁੱਛਗਿੱਛ ਦੌਰਾਨ 2 ਵੱਡੀਆਂ ਰਕਮਾਂ ਕੁੱਲ 1 ਕਰੋੜ 24 ਲੱਖ ਰੁਪਏ ਦੀ ਡਰੱਗ ਮਨੀ ਬਾਰੇ ਇੰਕਸ਼ਾਫ ਕੀਤਾ ਹੈ, ਜਿਸ ਬਾਰੇ ਉਹ ਕੋਈ ਪੁਖਤਾ ਸਬੂਤ ਨਹੀਂ ਦੇ ਸਕਿਆ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ