ਖਾਕੀ ਦਾਗ਼ਦਾਰ: ਬਟਾਲਾ 'ਚ ਮਹਿਲਾ ਮੁਲਾਜ਼ਮਾਂ ਨੇ ਪਾਰਕ 'ਚ ਕੁੜੀਆਂ ਦੇ ਜੜੇ ਥੱਪੜ
Punjab | 08:20 AM IST Oct 13, 2022
Punjab Police Mahila Mulajam Beat Two Ladies in Park at samad road Batala Video: ਬਟਾਲਾ ਵਿੱਚ ਖਾਕੀ ਇੱਕ ਵਾਰ ਮੁੜ ਦਾਗਦਾਰ ਹੁੰਦੀ ਵਿਖਾਈ ਦਿੱਤੀ ਹੈ। ਇਥੇ ਦੋ ਪੁਲਿਸ ਮੁਲਾਜ਼ਮਾਂ ਦਬੰਗਈ ਕਰਦੀਆਂ ਵਿਖਾਈ ਦਿੱਤੀਆਂ ਹਨ, ਜਿਨ੍ਹਾਂ ਨੇ ਦੋ ਕੁੜੀਆਂ ਦੀ ਕੁੱਟਮਾਰ ਕੀਤੀ ਹੈ। ਜਾਣਕਾਰੀ ਅਨੁਸਾਰ ਦੋਵੇਂ ਕੁੜੀਆਂ ਪਾਰਕ ਵਿੱਚ ਬੈਠੀਆਂ ਹੋਈਆਂ ਸਨ, ਜਦੋਂ ਦੋਵੇਂ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੇ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਇਹ ਵੀ ਪਤਾ ਲੱਗਿਆ ਹੈ ਕਿ ਇਹ ਇਥੇ ਪਾਰਕ ਵਿੱਚ ਮੁੰਡੇ ਕੁੜੀਆਂ ਬੈਠੇ ਗਲਤ ਹਰਕਤਾਂ ਕਰ ਰਹੇ ਸਨ, ਜਿਸ ਕਾਰਨ ਇਹ ਘਟਨਾ ਵਾਪਰੀ। ਘਟਨਾ ਸਮਾਧ ਰੋਡ 'ਤੇ ਪਾਰਕ ਦੀ ਹੈ, ਜਿਥੇ ਇਹ ਕੁੜੀਆਂ ਬੈਠੀਆਂ ਹੋਈਆਂ ਸਨ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਦੇ ਉਚ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ, ਜਿਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵੇਂ ਮਹਿਲਾ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ