HOME » Top Videos » Punjab
Share whatsapp

ਭਾਰਤ ਜੋੜੋ ਯਾਤਰਾ; ਰਾਹੁਲ ਗਾਂਧੀ ਨੂੰ ਕੀਤਾ ਜਾ ਸਕਦਾ ਹੈ ਗ੍ਰਿਫ਼ਤਾਰ: ਰਾਜਾ ਵੜਿੰਗ

Punjab | 09:08 AM IST Oct 25, 2022

Bharat Jodo Yatra: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਵੱਲੋਂ ਭਾਰਤ ਜੋੜੋ ਯਾਤਰਾ ਕੀਤੀ ਜਾ ਰਹੀ ਹੈ, ਜੋ ਲਗਾਤਾਰ ਪੜਾਅਵਰ ਅੱਗੇ ਵੱਧਦੀ ਜਾ ਰਹੀ ਹੈ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨ ਦਿੱਤਾ ਹੈ ਕਿ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਨੂੰ ਰੋਕਣ ਲਈ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਤਹਿਤ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਜਨਵਰੀ ਵਿੱਚ ਇਹ ਭਾਰਤ ਜੋੜੋ ਯਾਤਰਾ ਪੰਜਾਬ ਵਿਚੋਂ ਗੁਜਰੇਗੀ। ਉਨ੍ਹਾਂ ਕਿਹਾ ਕਿ ਚੱਲ ਰਹੇ ਕੇਸਾਂ ਵਿੱਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਤੋਂ 10 10 ਘੰਟੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਹੀ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਜੋ ਕਿ ਭਾਰਤ ਯਾਤਰਾ ਨੂੰ ਤੋੜਨ ਦੇ ਮਨਸੂਬੇ ਤਹਿਤ ਕੀਤੀ ਜਾ ਸਕਦੀ ਹੈ।

SHOW MORE