HOME » Top Videos » Punjab
Share whatsapp

ਮੂਸੇਵਾਲਾ ਦੇ ਪਿਤਾ ਨੇ ਗੋਲਡੀ ਬਰਾੜ ਦੀ ਹਿਰਾਸਤ ਦਾ ਕੀਤਾ ਸਵਾਗਤ; ਇਹ ਸਜ਼ਾ ਦੇਣ ਦੀ ਕੀਤੀ

Punjab | 09:41 AM IST Dec 02, 2022

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਉਣ 'ਤੇ ਮੂਸੇਵਾਲਾ ਦੇ ਪਿਤਾ ਨੇ ਗ੍ਰਿਫ਼ਤਾਰੀ ਦਾ ਸਵਾਗਤ ਕੀਤਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਹ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਭਾਰਤ ਲਿਆਂਦਾ ਜਾਵੇ ਅਤੇ ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਦੱਸ ਦੇਈਏ ਕਿ ਬੀਤੇ ਦਿਨ ਬਲਕੌਰ ਸਿੰਘ ਨੇ ਗੋਲਡੀ ਬਰਾੜ ਦੇ ਸਿਰ 2 ਕਰੋੜ ਰੁਪਏ ਦਾ ਇਨਾਮ ਰੱਖਣ ਦੀ ਮੰਗ ਕੀਤੀ ਸੀ। ਇਸ ਪਿੱਛੋਂ ਅੱਜ ਸੂਤਰਾਂ ਅਨੁਸਾਰ ਭਾਰਤੀ ਖੁਫੀਆ ਏਜੰਸੀਆਂ ਵੱਲੋਂ ਕੈਨੇਡਾ ਦੇ ਕੈਲੇਫੋਰਨੀਆਂ ਵਿੱਚ ਗੈਂਗਸਟਰ ਗੋਲਡੀ ਬਰਾੜ ਨੂੰ ਡਿਟੇਨ ਕਰਨ ਦੀ ਸੂਚਨਾ ਹੈ।

SHOW MORE