ਪਠਾਨਕੋਟ 'ਚ ਹੋਇਆ ਜਬਰੀ ਧਰਮ ਪਰਿਵਰਤਨ; ਸਿੱਖ ਬੱਚੀ ਦੀ ਕਿਰਪਾਨ ਲੁਹਾ ਕੇ ਬਣਾਈ ਈਸਾਈ
Punjab | 12:47 PM IST Sep 09, 2022
ਧਰਮ ਪਰਿਵਰਤਨ ਦਾ ਮੁੱਦਾ ਅਜੇ ਪੂਰੀ ਤਰ੍ਹਾਂ ਠੱਲ੍ਹਿਆ ਨਹੀਂ ਸੀ ਕਿ ਪੰਜਾਬ ਦੇ ਪਠਾਨਕੋਟ ਵਿੱਚ ਇੱਕ ਸਿੱਖ ਲੜਕੀ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਇੱਕ ਮਹਿਲਾ ਉਪਰ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਬੱਚੀ ਨੂੰ ਪਹਿਲਾਂ 3-4 ਵਾਰੀ ਚਰਚ ਲਿਜਾਇਆ ਗਿਆ ਅਤੇ ਅਤੇ ਫਿਰ ਘਰ ਵਿੱਚ ਉਸਦੀ ਸ੍ਰੀ ਸਾਹਿਬ ਲੁਹਾ ਕੇ ਈਸਾਈ ਧਰਮ ਪਰਿਵਰਤਨ ਕਰਵਾਇਆ ਗਿਆ। ਲੜਕੀ ਦੀ ਉਮਰ 14 ਸਾਲ ਦੱਸੀ ਜਾ ਰਹੀ ਹੈ। ਘਟਨਾ ਸਾਹਮਣੇ ਆਉਣ 'ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਵਿੱਚ ਰੋਸ ਭਖ ਗਿਆ ਹੈ। ਉਧਰ, ਮਾਮਲੇ ਬਾਰੇ ਪਤਾ ਲੱਗਣ 'ਤੇ ਪੁਲਿਸ ਨੇ ਚੌਕਸੀ ਵਿਖਾਉਂਦੇ ਹੋਏ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਾਰਵਾਈ ਅਰੰਭ ਦਿੱਤੀ ਹੈ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਮਾਮਲੇ ਵਿੱਚ ਸਖਤ ਕਾਰਵਾਈ ਕੀਤੀ ਜਾਵੇਗੀ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ