HOME » Top Videos » Punjab
Share whatsapp

ਸੁਖਬੀਰ ਬਾਦਲ ਵੱਲੋਂ ਲੰਬੀ ਹਲਕੇ 'ਚ ਪਿੰਡਾਂ ਦਾ ਦੌਰਾ, ਕਿਸਾਨਾਂ ਦੀਆਂ ਮੁ਼ਸ਼ਕਲਾਂ ਸੁਣੀਆਂ

Punjab | 01:36 PM IST Jul 31, 2022

Sukhbir Badal visited Muktsar: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਵੱਲੋਂ ਐਤਵਾਰ ਮਾਨਸੂਨ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ (Muktsar News) ਜ਼ਿਲ੍ਹੇ 'ਚ ਭਾਰੀ ਮੀਂਹ ਕਾਰਨ ਖ਼ਰਾਬ ਹੋਈਆਂ ਫਸਲਾਂ (Damage Crops) ਦਾ ਜਾਇਜ਼ਾ ਲੈਣ ਲਈ ਲੰਬੀ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਮੀਂਹ ਕਾਰਨ ਲੰਬੀ ਹਲਕੇ ਦੇ ਪਿੰਡਾਂ 'ਚ ਪਾਣੀ ਗੋਡੇ-ਗੋਡੇ ਖੜ੍ਹਾ ਹੋਇਆ ਸੀ। ਸੁਖਬੀਰ ਬਾਦਲ ਕਾਫਲੇ 'ਚ ਪਿੰਡਾਂ 'ਚ ਪੁੱਜੇ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਉਹ ਪੰਜਾਬ ਸਰਕਾਰ ਕੋਲ ਹੜ੍ਹ ਨਾਲ ਪ੍ਰਭਾਵਤ ਫਸਲਾਂ ਦੇ ਮੁਆਵਜ਼ੇ ਲਈ ਆਵਾਜ਼ ਚੁੱਕਣਗੇ। ਜ਼ਿਕਰਯੋਗ ਹੈ ਕਿ ਇਲਾਕੇ ਵਿੱਚ ਝੋਨੇ ਦੀ ਫਸਲ ਲਗਭਗ ਪੂਰੀ ਤਰਾਂ ਹੀ ਡੁੱਬ ਚੁੱਕੀ ਹੈ।

SHOW MORE