HOME » Videos » Punjab
Share whatsapp

ਬਲਾਤਕਾਰ ਮਾਮਲੇ 'ਚ ਚੰਦੂਮਾਜਰਾ ਦਾ ਭਾਣਜਾ ਗ੍ਰਿਫ਼ਤਾਰ

Punjab | 03:46 PM IST Jan 10, 2019

ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਨੂੰ ਬਲਾਤਕਾਰ ਕੇਸ ਵਿੱਚ ਘਨੌਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਖਾਦੀ ਬੋਰਡ ਦੇ ਚੇਅਰਮੈਨ ਰਹਿ ਚੁੱਕੇ ਹਰਵਿੰਦਰਪਾਲ ਸਿੰਘ ਹਰਪਾਲਪੁਰ ਸਮੇਤ 3 ਜਣਿਆਂ ਤੇ 2 ਨਵੰਬਰ ਨੂੰ ਕੇਸ ਦਰਜ ਹੋਇਆ ਸੀ ਅਤੇ ਹੁਣ ਹਰਵਿੰਦਰਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਘਨੌਰ ਥਾਣੇ ਬਾਹਰ ਪ੍ਰਦਰਸ਼ਨ ਕੀਤਾ। ਹਰਵਿੰਦਰਪਾਲ ਦੀ ਗ੍ਰਿਫ਼ਤਾਰੀ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ।

ਪੁਲਿਸ ਤੇ ਧੱਕੇਸ਼ਾਹੀ ਅਤੇ ਝੂਠੇ ਪਰਚੇ ਦਰਜ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਦੂਜੇ ਪਾਸੇ ਸਬੰਧਤ ਥਾਣੇ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ਿਕਾਇਤ ਮਿਲਣ ਬਾਅਦ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਵਿੱਚ ਸਹਿਯੋਗ ਨਾ ਮਿਲਣ ਕਾਰਨ ਗ੍ਰਿਫ਼ਤਾਰੀ ਕੀਤੀ ਗਈ ਹੈ।

SHOW MORE