HOME » Top Videos » Punjab
Share whatsapp

ਸੀਐੱਮ ਕੈਪਟਨ ਨੇ ਆਪਣੀ ਹਮਸਫ਼ਰ ਨੂੰ ਜਨਮ ਦਿਨ ਮੌਕੇ ਇੰਜ ਦਿੱਤੀ ਵਧਾਈ.....

Punjab | 12:28 PM IST Oct 03, 2019

ਸਾਬਕਾ ਕੇਂਦਰੀ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਦੀ ਪਤਨੀ ਪਰਨੀਤ ਕੌਰ  ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਕੈਪਟਨ ਨੇ ਆਪਣੇ ਫੇਸਬੁੱਕ ਪੇਜ ਉੱਤੇ ਇੱਕ੍ ਪੁਰਾਣੀ ਤਸਵੀਰ ਸ਼ੇਅਰ ਕਰਕੇ ਕਰਕੇ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਪੇਜ ਤੇ ਲਿਖਿਆ ‘ਅੱਜ ਮੈਂ ਆਪਣੀ ਹਮਸਫ਼ਰ ਪਰਨੀਤ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਤੇ ਬਸ ਇਹੀ ਕਹਿਣਾ ਚਾਹਾਂਗਾ ਕਿ ਤੁਸੀਂ ਮੇਰੀ ਜ਼ਿੰਦਗੀ ‘ਚ ਆ ਕੇ ਮੈਨੂੰ ਮੁਕੰਮਲ ਕੀਤਾ ਹੈ। ਨਾ ਸਿਰਫ਼ ਘਰ ਦੇ ਮਾਮਲਿਆਂ ਸਗੋਂ ਸਿਆਸਤੀ ਤੇ ਹੋਰ ਜ਼ਰੂਰੀ ਮਾਮਲਿਆਂ ‘ਚ ਵੀ ਤੁਸੀਂ ਹਮੇਸ਼ਾ ਮੇਰੇ ਨਾਲ ਖੜੇ ਰਹੇ ਹੋ। ਤੁਸੀਂ ਇੱਕ ਮਜ਼ਬੂਤ ਮਹਿਲਾ ਹੋ ਜਿਨ੍ਹਾਂ ਨੇ ਆਪਣਾ ਹਰ ਰਿਸ਼ਤਾ ਬਾਖੂਬੀ ਨਿਭਾਇਆ। ਤੁਹਾਡੇ ਇਸ ਜਨਮ ਦਿਨ ‘ਤੇ ਇਹੀ ਅਰਦਾਸ ਹੈ ਕਿ ਤੁਸੀਂ ਇਸੇ ਤਰ੍ਹਾਂ ਅੱਗੇ ਵੱਧਦੇ ਰਹੋ ਤੇ ਹੋਰਨਾਂ ਲਈ ਪ੍ਰੇਰਣਾ ਸ੍ਰੋਤ ਬਣਦੇ ਰਹੋ’।

SHOW MORE