HOME » Top Videos » Punjab
Share whatsapp

VIDEO-ਦਰਬਾਰ ਸਾਹਿਬ ਕੰਪਲੈਕਸ ਵਿਚੋਂ ਬੱਚਾ ਅਗਵਾ, CCTV ਵਿਚ ਕੈਦ ਹੋਈ ਘਟਨਾ

Punjab | 05:55 PM IST Nov 11, 2019

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੰਪਲੈਕਸ 'ਚੋਂ ਇਕ 4 ਸਾਲਾ ਬੱਚੇ ਦੇ ਅਗਵਾ ਹੋਣ ਦੀ ਖਬਰ ਹੈ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਪੁਲਿਸ ਵੱਲ਼ੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਮਿਤ ਵਾਸੀ ਸੁਲਤਾਨਵਿੰਡ ਨੇ ਦੱਸਿਆ ਕਿ ਉਸ ਦੀ ਪਤਨੀ ਸਰੋਜਪਾਲ ਤਿੰਨ ਬੱਚਿਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਈ ਸੀ, ਜਿਥੇ ਇਕ ਵਿਅਕਤੀ ਅਤੇ ਔਰਤ ਉਸ ਦੀ ਪਤਨੀ ਨਾਲ ਗੱਲਾਂ ਕਰਨ ਲੱਗ ਪਏ ਅਤੇ ਇਸੇ ਦੌਰਾਨ ਉਨ੍ਹਾਂ ਨੇ ਮੌਕਾ ਦੇਖਦਿਆਂ ਉਸ ਦੇ ਬੱਚੇ ਅਦਿੱਤਿਆ ਨੂੰ ਅਗਵਾ ਕਰ ਲਿਆ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ਼ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

SHOW MORE