HOME » Top Videos » Punjab
Share whatsapp

ਕਾਂਗਰਸ ਤੇ ਅਕਾਲੀਆਂ ਵਿਚਾਲੇ ਝੜਪ, ਦੋਵੇਂ ਧਿਰਾਂ ਵਿਚਾਲੇ ਜੰਮ ਕੇ ਚੱਲੇ ਇੱਟਾਂ ਤੇ ਪੱਥਰ..

Punjab | 04:16 PM IST May 09, 2019

ਸ਼ੁਤਰਾਣਾ ਹਲਕੇ ਦੇ ਪਿੰਡ ਕਲਵਾਰਾ ਚ ਕਾਂਗਰਸ ਉਮੀਦਵਾਰ ਪ੍ਰਨੀਤ ਕੌਰ ਦੇ ਚੋਣ ਜਲਸੇ ਤੋਂ ਬਾਅਦ ਹੰਗਾਮਾ ਹੋ ਗਿਆ। ਅਕਾਲੀ ਦਲ ਤੇ ਕਾਂਗਰਸ ਦੇ ਵਰਕਰ ਆਪਸ ਵਿੱਚ ਭਿੜ ਗਏ ਤੇ ਜੰਮ ਕੇ ਇੱਟਾਂ ਰੋੜੇ ਚੱਲੇ, ਜਿਸ ਵਿੱਚ ਕੁਝ ਲੋਕ ਜ਼ਖਮੀ ਹੋ ਗਏ।

ਪ੍ਰਨੀਤ ਕੌਰ ਪਿੰਡ ਕਲਵਾਰਾ ਚ ਚੋਣ ਜਲਸੇ ਨੂੰ ਸੰਬੋਧਨ ਕਰਨ ਪਹੁੰਚੇ ਸਨ ਤਾਂ ਅਕਾਲੀ ਦਲ ਦੇ ਲੋਕ ਕਾਲੀਆਂ ਝੰਡੀਆਂ ਲੈ ਕੇ ਉਹਨਾਂ ਦਾ ਵਿਰੋਧ ਕਰਨ ਪਹੁੰਚ ਗਏ। ਜਿਸ ਦੇ ਬਾਅਦ ਕਾਂਗਰਸ ਦੇ ਵਰਕਰਾਂ ਨੇ ਵੀ ਇਸਦਾ ਵਿਰੋਧ ਕੀਤਾ ਤੇ ਗੱਲ ਇੰਨੀ ਵਧ ਗਈ ਕਿ ਇੱਟਾਂ ਰੋੜਿਆਂ ਤੱਕ ਪਹੁੰਚ ਗਈ।

ਅਕਾਲੀ ਦਲ ਦਾ ਇਲਜ਼ਾਮ ਸੀ ਕਿ ਕਾਂਗਰਸ ਨੇ ਪੰਚਾਇਤੀ ਚੋਣਾਂ ਦੌਰਾਨ ਉਹਨਾਂ ਦੇ ਜਿੱਤੇ ਹੋਏ ਸਰਪੰਚ ਨੂੰ ਹਾਰਿਆ ਹੋਇਆ ਐਲਾਨ ਦਿੱਤਾ ਸੀ।

SHOW MORE