HOME » Top Videos » Punjab
Share whatsapp

ਕੈਪਟਨ ਨੇ ਮੋਦੀ ਤੋਂ ਕਿਸਾਨਾਂ ਲਈ Bonus ਦੀ ਮੁੜ ਕੀਤੀ ਮੰਗ

Punjab | 01:41 PM IST Apr 15, 2020

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 30 ਅਪ੍ਰੈਲ ਤੋਂ ਬਾਅਦ ਮੰਡੀਆਂ ਵਿਚ ਕਣਕ ਲਿਆਉਣ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦੀ ਮੰਗ ਦੁਹਰਾਈ ਤਾਂ ਜੋ ਮੰਡੀਆਂ ਵਿੱਚ ਭੀੜ-ਭੜੱਕੇ ਨੂੰ ਰੋਕਿਆ ਜਾ ਸਕੇ. ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ 1 ਮਈ, 2020 ਤੋਂ ਬਾਅਦ ਮੰਡੀਆਂ ਵਿੱਚ ਕਣਕ ਲਿਆਉਣ ਵਾਲੇ ਕਿਸਾਨਾਂ ਲਈ ਐਮ.ਐਸ.ਪੀ. ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਅਤੇ 31 ਮਈ ਤੋਂ ਬਾਅਦ ਕਣਕ ਲਿਆਉਣ ਵਾਲਿਆਂ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀ ਦੀਆਂ ਹਾਲਤਾਂ ਵਿੱਚ ਉਪਜ ਨੂੰ ਸੰਭਾਲਣ ਲਈ ਆਈ ਵਾਧੂ ਲਾਗਤ ਅਤੇ ਝਾੜ ਵਿੱਚ ਆਈ ਕਮੀ ਲਈ ਮੁਆਵਜ਼ਾ ਦਿੱਤਾ ਜਾ ਸਕੇ. ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ ਕਿ ਕੋਵਿਡ-19 ਨੂੰ ਰੋਕਣ ਦੇ ਮੱਦੇਨਜ਼ਰ ਬੋਨਸ ਦਾ ਭੁਗਤਾਨ ਕਰਨ ਦੀ ਲਾਗਤ ਸਿਹਤ ਦੇਖਭਾਲ ਦੀ ਲਾਗਤ ਦੇ ਨਤੀਜੇ ਵਜੋਂ ਖਰਚੀ ਜਾਵੇਗੀ ਜੋ ਇਸ ਮਾਰੂ ਵਾਇਰਸ ਦੇ ਫੈਲਣ ਦੀ ਸਥਿਤੀ ਵਿੱਚ ਭੁਗਤਣੀ ਪਵੇਗੀ. ਕੈਪਟਨ ਅਮਰਿੰਦਰ ਨੇ ਦੱਸਿਆ ਕਿ ਦੇਸ਼ ਦੇ ਲੋੜੀਂਦੇ ਸਟਾਕਾ ਨੂੰ ਯਕੀਨੀ ਬਣਾਉਣ ਲਈ ਪੰਜਾਬ, ਕੇਂਦਰੀ ਪੂਲ ਲਈ ਖਰੀਦੀ ਗਈ ਕਣਕ ਦਾ ਲਗਭਗ 30-35 ਫੀਸਦੀ ਯੋਗਦਾਨ ਪਾ ਰਿਹਾ ਹੈ.

SHOW MORE