HOME » Videos » Punjab
Share whatsapp

ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿਣ ’ਤੇ ਭੂੰਦੜ ਖ਼ਿਲਾਫ਼ ਸ਼ਿਕਾਇਤ ਦਰਜ

Punjab | 09:28 PM IST Sep 10, 2018

ਅਕਾਲੀ ਦਲ (ਬਾਦਲ) ਦੇ ਆਗੂ ਬਲਵਿੰਦਰ ਸਿੰਘ ਭੂੰਦੜ ਖ਼ਿਲਾਫ਼ ਸਿ਼ਕਾਇਤ ਦਰਜ ਕਰਵਾਈ ਗਈ ਹੈ । ਮਾਮਲਾ ਅਬੋਹਰ ਵਿਚ ਅਕਾਲੀਆਂ ਦੀ ਰੈਲੀ ਦੌਰਾਨ ਭੂੰਦੜ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿਣ ਦਾ। ਸ਼ਿਕਾਇਤਕਰਤਾ ਨੇ ਮੰਗ ਕੀਤੀ ਹੈ ਕਿ ਭੂੰਦੜ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਜਾਵੇ ਤੇ ਨਾਲ ਹੀ ਇਹ ਵੀ ਮੰਗ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਵੀ ਕਾਰਵਾਈ ਕੀਤੀ ਜਾਵੇ ਕਿਉਂਕਿ ਉਹ ਵੀ ਮੌਕੇ ਉਤੇ ਮੌਜੂਦ ਸਨ।

ਸ਼ਿਕਾਇਤਕਰਤਾ ਅਨੁਸਾਰ ਭੂੰਦੜ ਨੇ ਇਕ ਆਮ ਬੰਦੇ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਨਾਲ ਕੀਤੀ ਹੈ। ਇਸ ਕਾਰਨ ਸਿੱਖ ਜਥੇਬੰਦੀਆਂ ਵਿਚ ਕਾਫੀ ਰੋਸ ਹੈ। ਪੰਥਕ ਸੇਵਾ ਦਲ ਦੇ ਆਗੂ ਜਸਵਿੰਦਰ ਸਿੰਘ ਸਾਹੋਕੇ ਵੱਲੋਂ ਇਹ ਸ਼ਿਕਾਇਤ ਬਾਜਾਖਾਨਾ ਥਾਣੇ ਵਿਚ ਦਿੱਤੀ ਗਈ ਹੈ।

 

SHOW MORE