HOME » Videos » Punjab
Share whatsapp

ਨਾਮਜ਼ਦਗੀਆਂ: ਮੋਗਾ ਵਿਚ ਭਿੜੇ ਕਾਂਗਰਸੀ ਤੇ ਅਕਾਲੀ, ਗੋਲੀ ਚੱਲੀ, ਸਥਿਤੀ ਤਣਾਅਪੂਰਨ

Punjab | 04:14 PM IST Sep 07, 2018

ਮੋਗਾ ਦੇ ਕਸਬਾ ਧਰਮਕੋਟ 'ਚ ਅੱਜ ਨਾਮਜ਼ਦਗੀਆਂ ਨੂੰ ਲੈ ਕੇ ਅਕਾਲੀ ਦਲ ਅਤੇ ਕਾਂਗਰਸੀਆਂ ਵਿਚ ਝੜਪ ਹੋ ਗਈ, ਜਿਸ 'ਚ ਗੋਲੀ ਚੱਲਣ ਨਾਲ ਇਕ ਕਾਂਗਰਸੀ ਵਰਕਰ ਜ਼ਖਮੀ ਹੋ ਗਿਆ। ਇਹ ਗੋਲੀ ਮੋਗਾ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਚੱਲੀ। ਨਾਮਜ਼ਦਗੀਆਂ ਦਾਖ਼ਲ ਕੀਤੇ ਜਾਣ ਦਾ ਅੱਜ ਆਖ਼ਰੀ ਦਿਨ ਹੋਣ ਕਾਰਨ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕ ਕਾਫੀ ਜੋਸ਼ ਵਿੱਚ ਹਨ।

ਜ਼ਖ਼ਮੀ ਦੀ ਪਛਾਣ ਦਾਤੇਵਾਲਾ ਪਿੰਡ ਦੇ 40 ਸਾਲਾ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਂਗਰਸੀ ਵਰਕਰ ਹੈ। ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਤੂਰ ਮੌਕੇ 'ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰਵਾਈ। ਕਾਂਗਰਸੀ ਵਰਕਰ ਇਨਸਾਫ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ। ਉਹ ਗੋਲੀ ਚਲਾਉਣ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।

ਇਸ ਟਕਰਾਅ ਵਿੱਚ ਅਕਾਲੀ ਵਰਕਰਾਂ ਦੀ ਸਕਾਰਪੀਓ ਗੱਡੀ ਦਾ ਨੁਕਸਾਨ ਵੀ ਹੋਇਆ ਹੈ। ਜ਼ਖ਼ਮੀ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਲੱਤ ਵਿੱਚ ਗੋਲ਼ੀ ਵੱਜੀ ਹੈ। ਧਰਮਕੋਟ ਵਿੱਚ ਅੱਗੇ ਤੋਂ ਅਜਿਹੀਆਂ ਵਾਰਦਾਤਾਂ ਹੋਣ ਤੋਂ ਰੋਕਣ ਲਈ ਸੁਰੱਖਿਆ ਵਧਾ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਮੋਗਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਫਿਲਹਾਲ ਉਹ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ।

SHOW MORE