HOME » Top Videos » Punjab
Share whatsapp

ਸੁਣੋ, ਬੰਬ ਨਾਲ ਉਡਾਉਣ ਦੀ ਸਾਜ਼ਿਸ਼ ਬਾਰੇ ਸੁਖਬੀਰ ਦਾ ਜਵਾਬ...

Punjab | 03:17 PM IST Oct 06, 2019

ਪੰਜਾਬ ਪੁਲਿਸ ਵੱਲੋਂ ਤਰਨਤਾਰਨ ਵਿਚ 4 ਸਤੰਬਰ ਨੂੰ ਹੋਏ ਧਮਾਕੇ ਦੀ ਕੀਤੀ ਜਾ ਰਹੀ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਜਿਹੜੇ ਮੁਲਜ਼ਮਾਂ ਦੀ ਸਾਜ਼ਿਸ਼ ਤਹਿਤ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾ 'ਚ ਧਮਾਕਾ ਹੋਇਆ ਸੀ, ਉਨ੍ਹਾਂ ਨੇ ਨਵੰਬਰ 2016 ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਵੀ ਯੋਜਨਾ ਉਲੀਕੀ ਸੀ।

ਇਹ ਮੁਲਜ਼ਮ ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਬਦਲਾ ਲੈਣ ਲਈ ਕੋਈ ਵੱਡਾ ਬੰਬ ਧਮਾਕਾ ਕਰਨਾ ਚਾਹੁੰਦੇ ਸਨ। ਉਧਰ, ਸੁਖਬੀਰ ਬਾਦਲ ਨੇ ਇਸ ਬਾਰੇ ਕਿਹਾ ਹੈ ਕਿ ਜਿਸ ਨੂੰ ਪ੍ਰਮਾਤਮਾ ਰੱਖਣ ਵਾਲਾ ਹੈ, ਉਸ ਨੂੰ ਕੋਈ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਨੂੰ ਪ੍ਰਾਮਾਤਮਾ ਰੱਖਣ ਵਾਲਾ ਹੈ, ਉਸ ਨੂੰ ਚਿੰਤਾ ਦੀ ਲੋੜ ਨਹੀਂ ਹੈ।

 

SHOW MORE