HOME » Videos » Punjab
Share whatsapp

ਕੌਂਸਲਰ ਦੇ ਭਰਾ ਵੱਲੋਂ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ

Punjab | 05:22 PM IST Jun 14, 2019

ਸ੍ਰੀ ਮੁਕਤਸਰ ਸਾਹਿਬ ਦੇ ਬੁੱਢਾ ਗੁੱਜਰ ਰੋਡ ਉਤੇ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਾਰਡ ਨੰਬਰ 29 ਦੇ ਕੌਂਸਲਰ ਦੇ ਭਰਾ ਨੇ ਇਕ ਔਰਤ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ।

ਇਸ ਔਰਤ ਨੂੰ ਘਰ ਵਿਚੋਂ ਧੂਹ ਕੇ ਬਾਹਰ ਕੱਢਿਆ ਤੇ ਸੜਕ ਉਤੇ ਸ਼ਰੇਆਮ ਲੱਤਾਂ ਤੇ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ। ਜਿਸ ਸਮੇਂ ਔਰਤ ਨੂੰ ਕੱਟਿਆ ਜਾ ਰਿਹਾ ਸੀ ਤਾਂ ਇਸ ਮਹਿਲਾ ਦੇ ਬੱਚੇ ਰੋ ਰਹੇ ਸਨ ਤੇ ਉਨ੍ਹਾਂ ਨੇ ਵੀਡੀਓ ਵੀ ਬਣਾ ਲਈ। ਇਸ ਔਰਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਕੌਂਸਲਰ ਦੇ ਭਰਾ ਨੂੰ ਹਿਰਾਸਤ ਵਿਚ ਲੈ ਲਿਆ ਹੈ।

SHOW MORE