HOME » Top Videos » Punjab
Share whatsapp

ਅੰਮ੍ਰਿਤਸਰ ਵਿਚ ਪ੍ਰੇਮੀ ਜੋੜੇ ਦੀ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

Punjab | 04:51 PM IST Jun 26, 2019

ਪ੍ਰੇਮ ਸਬੰਧਾਂ ਕਾਰਨ ਕਸਬਾ ਮਜੀਠਾ ਵਿਚ ਦਿਨ ਦਿਹਾੜੇ ਸੜਕ 'ਤੇ ਸ਼ਰੇਆਮ ਇਕ ਨਾਬਾਲਗ ਲੜਕੀ ਅਤੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਲੜਕੀ ਅੰਨੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਉਪਰੰਤ ਪਵਨ ਪੁੱਤਰ ਰਾਜਪਾਲ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।

ਅੰਨੂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਲੜਕੇ ਪਵਨ ਨੂੰ ਜ਼ਖ਼ਮੀ ਹਾਲਤ 'ਚ ਅੰਮ੍ਰਿਤਸਰ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਵਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਸਾਡੇ ਘਰ ਆ ਕੇ ਲੜਕੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਪਰ ਉਹ ਦਮ ਤੋੜ ਗਿਆ। ਉਧਰ, ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਬਾਹਰ ਪਸ਼ੂਆਂ ਦੀ ਦੇਖ-ਰੇਖ ਵਾਸਤੇ ਗਈ ਸੀ ਕਿ ਘਰ ਦੇ ਬਾਹਰ ਸੜਕ ਕਿਨਾਰੇ ਉਸ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਇਨ੍ਹਾਂ ਕਤਲਾਂ ਦਾ ਕਾਰਨ ਲੜਕੇ-ਲੜਕੀ ਦੇ ਪ੍ਰੇਮ ਸਬੰਧ ਹਨ।

SHOW MORE