ਨਵੇਂ ਡੀ.ਜੀ.ਪੀ. ਦਿਨਕਰ ਗੁਪਤਾ ਦਰਬਾਰ ਸਾਹਿਬ ਨਤਮਸਤਕ
Punjab | 03:52 PM IST Feb 09, 2019
ਪੰਜਾਬ ਦੇ ਨਵੇਂ ਬਣੇ ਡੀ.ਜੀ.ਪੀ. ਦਿਨਕਰ ਗੁਪਤਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਦਿਨਕਰ ਗੁਪਤਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਪਤਾ ਨੇ ਆਖਿਆ ਕਿ ਉਹ ਪੰਜਾਬ ਦੀ ਸੁੱਖ ਸਾਂਤੀ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਵਿਚ ਦੇਸ਼ ਵਿਦੇਸ਼ ਤੋਂ ਸੰਗਤ ਆਉਂਦੀ ਹੈ। ਇਸ ਲਈ ਟ੍ਰੈਫਿਕ ਦੀ ਸਮੱਸਿਆ ਨੂੰ ਵੇਖਦੇ ਹੋਏ ਇਸ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿਚ ਟੂਰੀਸਟ ਪੁਲਿਸ ਦੀ ਤਾਇਨਤੀ ਕੀਤੀ ਜਾਵੇਗੀ। ਇਸ ਉਤੇ ਪਿਛਲੇ ਕਾਫੀ ਸਮੇਂ ਤੋਂ ਕੰਮ ਚੱਲ ਰਿਹਾ ਹੈ ਤੇ ਹੁਣ ਇਹ ਯੋਜਨਾ ਅੰਤਿਮ ਪੜਾਅ ਉਤੇ ਹੈ।
-
ਤਿਆਰੀਆਂ ਹੀ ਕਰਦੇ ਰਹੇ ਗਏ ਕਾਂਗਰਸੀ ਸੰਸਦ ਮੈਂਬਰ, ਸ਼ਵੇਤ ਮਲਿਕ ਰਾਤ ਨੂੰ ਆਏ ਤੇ ਉਦਘਾਟਨ ਕਰਕੇ ਚਲਦੇ ਬਣੇ
-
-
'ਰਾਸ਼ਟਰਵਾਦ' ਦੀ ਰਾਜਨੀਤੀ ਹੇਠ ਦਬਾਏ ਜਾ ਰਹੇ ਨੇ ਬੁਨਿਆਦੀ ਮੁੱਦੇ :ਆਰਫ਼ਾ ਖ਼ਾਨਮ ਸ਼ੇਰਵਾਨੀ
-
ਗਲੀਆਂ 'ਚ ਲੱਗੇ ਸਿੱਧੂ ਖਿਲਾਫ਼ ਪੋਸਟਰ, ਸਿੱਧੂ ਨੂੰ ਕਿਹਾ 'ਦੇਸ਼ ਦਾ ਗੱਦਾਰ'
-
BSF ਨੇ ਡੇਰਾ ਬਾਬਾ ਨਾਨਕ ਨੇੜੇ ਭਾਰਤ ਵਿਚ ਦਾਖਲ ਹੋਈ ਮਹਿਲਾ ਨੂੰ ਮਾਰੀ ਗੋਲੀ
-
ਫ਼ਿਰੋਜ਼ਪੁਰ 'ਚ ਦਰਦਨਾਕ ਸੜਕ ਹਾਦਸਾ, ਨਿੱਜੀ ਬੱਸ ਨੇ ਤਿੰਨ ਜਾਣਿਆਂ ਨੂੰ ਦਰੜਿਆ, ਮੌਕੇ 'ਤੇ ਮੌਤ