HOME » Top Videos » Punjab
Share whatsapp

VIDEO-ਫਗਵਾੜਾ ਵਿਚ ਢਾਬੇ ਵਾਲੇ ਦੀ ਕੁੱਟ-ਕੁੱਟ ਕੇ ਹੱਤਿਆ, CCTV ਆਈ ਸਾਹਮਣੇ

Punjab | 06:39 PM IST Mar 03, 2020

ਫਗਵਾੜਾ ਦੇ ਪਿੰਡ ਬਧਾਣਾ ਵਿਚ ਬੀਤੀ ਰਾਤ ਕੁਝ ਲੋਕਾਂ ਨੇ ਇਥੇ ਢਾਬਾ ਚਲਾਉਣ ਵਾਲੇ ਨਿਰਵੈਰ ਸਿੰਘ ਉਤੇ ਅਚਾਨਕ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ।

ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਲੋਕ ਨਿਰਵੈਰ ਸਿੰਘ ਉਤੇ ਅੰਨ੍ਹੇਵਾਹ ਡਾਂਗਾਂ ਵਰ੍ਹਾ ਰਹੇ ਹਨ। ਉਹ ਭੱਜਣ ਦੀ ਕੋਸ਼ਿਸ਼ ਕਰਦਾ ਹੈ ਪਰ ਹਮਲਾਵਰ ਉਸ ਦਾ ਪਿੱਛਾ ਕਰਕੇ ਉਸ ਨੂੰ ਘੇਰ ਲੈਂਦੇ ਹਨ ਤੇ ਮੁੜ ਕੁੱਟਮਾਰ ਸ਼ੁਰੂ ਕਰ ਦਿੰਦੇ ਹਨ। ਹਸਪਤਾਲ ਵਿਚ ਜਖਮਾਂ ਦੀ ਤਾਬ ਨਾ ਝੱਲਦੇ ਹੋਏ ਨਿਰਵੈਰ ਸਿੰਘ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

SHOW MORE
corona virus btn
corona virus btn
Loading